ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਵਾਰ, ਜਾਰੀ ਕੀਤਾ ਹੈਲਪਲਾਈਨ ਨੰਬਰ (ਵੀਡੀਓ)

ਚੰਡੀਗੜ੍ਹ- ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਉੱਤੇ ਵੱਡਾ ਹਮਲਾ ਕਰਦਿਆਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ।…

ਚੰਡੀਗੜ੍ਹ- ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਉੱਤੇ ਵੱਡਾ ਹਮਲਾ ਕਰਦਿਆਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ। ਭਗਵੰਤ ਮਾਨ ਵਲੋਂ 9501200200 ਨੰਬਰ ਜਾਰੀ ਕੀਤਾ ਗਿਆ ਹੈ।

Also Read: ਹੁਸੈਨੀਵਾਲਾ ਤੋਂ ਬਾਅਦ ਖਟਕੜ ਕਲਾਂ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਦੌਰਾਨ ਉਨ੍ਹਾਂ ਆਪਣੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਹੈ। ਅਸੀਂ ਵਾਅਦਾ ਕੀਤਾ ਸੀ ਕਿ ਇਸ ਦਿਨ ਅਸੀਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਜਾਰੀ ਕਰਾਂਗੇ। ਮੈਂ ਸਮਝਦਾ ਕਿ ਇਸ ਤੋਂ ਵੱਡੀ ਸ਼ਰਧਾਂਜਲੀ ਸ਼ਹੀਦਾਂ ਨੂੰ ਨਹੀਂ ਹੋ ਸਕਦੀ। ਇਹ ਨੰਬਰ ਹੈ 9501200200। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗਦਾ ਹੈ ਜਾਂ ਕਹਿੰਦਾ ਹੈ ਕਿ ਪੈਸੇ ਦੇ ਤਾਂ ਕੰਮ ਕਰੂ ਤਾਂ ਉਸ ਦੀ ਵੀਡੀਓ ਜਾਂ ਆਡੀਓ ਸਾਨੂੰ ਭੇਜੋ। ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Also Read:  ‘ਘਰੇਲੂ ਹਿੰਸਾ ਐਕਟ ਤਹਿਤ ਔਰਤਾਂ ਸਹੁਰੇ ਘਰ ਰਹਿਣ ਦੀਆਂ ਹੱਕਦਾਰ’

ਇਸ ਦੌਰਾਨ ਮਾਨ ਨੇ ਕਿਹਾ ਕਿ ਇਸ ਹੈਲਪਲਾਈਨ ਨੰਬਰ ਉੱਤੇ ਸਿਰਫ ਭ੍ਰਿਸ਼ਟਾਚਾਰ ਨਾਲ ਸਬੰਧਿਤ ਹੀ ਵੀਡੀਓ ਭੇਜੋ। ਉਨ੍ਹਾਂ ਕਿਹਾ ਕਿ ਬਾਕੀ ਕੰਮਾਂ ਲਈ ਹੋਰ ਵਿਭਾਗਾਂ ਦੀਆਂ ਵੈੱਬਸਾਈਟਾਂ ਹਨ ਤੇ ਉਥੇ ਹੈਲਪਲਾਈਨ ਨੰਬਰ ਵੀ ਹਨ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬੀਆਂ ਦਾ ਸਾਥ ਮੰਗਦਿਆਂ ਕਿਹਾ ਕਿ ਜੇਕਰ ਪੌਣੇ ਤਿੰਨ ਕਰੋੜ ਪੰਜਾਬੀ ਸਾਡਾ ਸਾਥ ਦੇਣ ਤਾਂ ਇਕ ਮਹੀਨੇ ਅੰਦਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾ ਦਿੱਤਾ ਜਾਵੇਗਾ। 

ਦੇਖੋ ਵੀਡੀਓ

Leave a Reply

Your email address will not be published. Required fields are marked *