CM ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਜਾਰੀ ਕੀਤੇ ਨੰਬਰ ਤੋਂ ਬਾਅਦ ਬੋਲੇ ਪ੍ਰਕਾਸ਼ ਸਿੰਘ ਬਾਦਲ

ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ…

ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ (Shaheed Bhagat Singh) ,ਰਾਜਗੁਰੂ (Rajguru) ਅਤੇ ਸੁਖਦੇਵ (Sukhdev) ਦੇ ਸ਼ਹੀਦੀ ਦਿਹਾੜੇ ਮੌਕੇ ਸੱਚੀ ਸ਼ਰਧਾਂਜਲੀ ਦਿਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦੀ ਆਜ਼ਾਦੀ ਦੇ ਨਾਲ ਹਰ ਲੜਾਈ ਵਿਚ ਮੋਹਰੀ ਰਿਹਾ ਹੈ। ਉਨ੍ਹਾਂ ਵਿਧਾਨ ਸਭਾ ਕੰਪਲੈਕਸ (Assembly Complex) ‘ਚ ਸ਼ਹੀਦ ਭਗਤ ਸਿੰਘ (Shaheed Bhagat Singh) ਬੁੱਤ ਲਾਏ ਜਾਣ ਦੀ ਸ਼ਲਾਘਾ ਕੀਤੀ। Also Read : ਰੂਸ ਨੇ ਹੁਣ ਅਮਰੀਕਾ ਨੂੰ ਦੇ ਦਿੱਤੀ ਚਿਤਾਵਨੀ, ਕਿਹਾ-ਗੰਭੀਰਤਾ ਨਾਲ ਕਰੋ ਵਿਚਾਰ

2022 ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਹਲਕਾਂ ਲੰਬੀ ਵਿਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਛਾਪਿਆਂਵਾਲੀ ,ਕੋਲਿਆਂਵਾਲੀ, ਬੁਰਜ ਸਿੱਧਵਾਂ, ਡੱਬਵਾਲੀ ਢਾਬ ਆਦਿ ਪਿੰਡਾਂ ਵਿਚ ਧੰਨਵਾਦੀ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਰ ਜਿੱਤ ਬਣੀ ਹੈ ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਲੋਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜਿੰਨਾ ਚਿਰ ਮੈਂ ਹਾਂ ਤੁਹਾਡੇ ਨਾਲ ਖੜਾ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਝੂਠ ਮਾਰ ਕੇ ਸਰਕਾਰ ਬਣਾ ਲਈ ਸੀ। ਹੁਣ ਇਸ ਆਮ ਆਦਮੀ ਪਾਰਟੀ ਨੇ ਵੀ ਗੁੰਮਰਾਹ ਕਰਕੇ ਸਰਕਾਰ ਬਣਾ ਲਈ ਪਰ ਇਸ ਦੀ ਵਾਗ-ਡੋਰ ਦਿੱਲੀ ਵਾਲਿਆਂ ਦੇ ਹੱਥ ਹੈ। ਇਨ੍ਹਾਂ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੋਈ ਭਲਾ ਨਹੀਂ ਕਰਨਾ। 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸੱਚੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਸ਼ਹੀਦੀ ਨੂੰ ਪੂਰਾ ਦੇਸ਼ ਯਾਦ ਕਰਦਾ ਹੈ ਦੇਸ਼ ਦੀ ਆਜ਼ਾਦੀ ਵਿਚ 90 ਫੀਸਦੀ ਹਿਸਾ ਪੰਜਾਬ ਦਾ ਰਿਹਾ ਹੈ। ਪੰਜਾਬ ਦੀ ਨਵੀਂ ਸਰਕਾਰ ਵਲੋਂ ਵਿਧਾਨ ਸਭਾ ਕੰਪਲੈਕਸ ਵਿਚ ਸ਼ਹੀਦ ਭਗਤ ਸਿੰਘ ਬੁੱਤ ਲਾਏ ਜਾਣ ਦੀ ਵੀ ਸ਼ਲਾਘਾ ਕੀਤੀ। ਦੂਜੇ ਪਾਸੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਨੰਬਰ ਜਾਰੀ ਕੀਤੇ ਜਾਣ ‘ਤੇ ਪੁੱਛਣ ‘ਤੇ ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਹਿਣ ਨਾਲ ਖਤਮ ਨਹੀਂ ਹੁੰਦਾ। ਇਹ ਜੜ੍ਹਾਂ ਵਿਚ ਬੈਠ ਚੁੱਕਾ ਹੈ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਇਕ ਹਫਤੇ ਵੀ ਖ਼ਤਮ ਕਰਨ ਦੀ ਗੱਲ ਕਹੀ ਸੀ ਹੁਣ ਇਹ ਤਾ ਸਮਾਂ ਦੱਸੇਗਾ।

Leave a Reply

Your email address will not be published. Required fields are marked *