ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਪੰਜਾਬ ਸੀ.ਐੱਮ. ਭਗਵੰਤ ਮਾਨ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਿੱਲੀ ਦੇ ਮੁੱਖ ਮੰਤਰੀ (CM) ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ…

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਿੱਲੀ ਦੇ ਮੁੱਖ ਮੰਤਰੀ (CM) ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (National Convener Arvind Kejriwal) ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ ਅਤੇ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ (Prime Minister) ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਕਿ ਪੰਜਾਬ ‘ਤੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਸਾਡੀ ਸਰਕਾਰ ਵਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੀ ਸਥਿਤੀ ਵਿਚ ਸੁਧਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ ਇਕ ਹਫਤਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਪੂਰਨ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਖਜ਼ਾਨੇ ਨੂੰ ਭਰਿਆ ਜਾਵੇ ਅਤੇ ਭ੍ਰਿਸ਼ਟਾਚਰ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 50 ਹਜ਼ਾਰ ਕਰੋੜ ਰੁਪਏ ਪ੍ਰਤੀ ਸਾਲ ਅਤੇ ਉਹ ਵੀ ਘੱਟੋ-ਘੱਟ ਦੋ ਸਾਲ ਲਈ ਸਾਨੂੰ ਇਕ ਪੈਕੇਜ ਮਿਲ ਜਾਵੇ ਪੰਜਾਬ ਲਈ ਤਾਂ ਜੋ ਪੰਜਾਬ ਦੀ ਆਰਥਿਕ ਸਥਿਤੀ ਵਿਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਮੋਦੀ ਜੀ ਫਾਈਨਾਂਸ ਮਿਨਿਸਟਰ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਕੱਢਣਗੇ। 

Leave a Reply

Your email address will not be published. Required fields are marked *