ਮਾਨਸਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਾਨਸਾ ‘ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਚੈੱਕ ਵੰਡੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਵਲੋਂ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਕਿ ਜਿਨ੍ਹਾਂ ਦੀਆਂ ਨਰਮੇ ਦੀਆਂ ਫ਼ਸਲਾਂ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਹੋਈਆਂ ਹਨ।
Also read: ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ 5 ਲੋਕਾਂ ਖਿਲਾਫ਼ ਕੇਸ ਦਰਜ
ਉਨ੍ਹਾਂ 15 ਕਿਸਾਨਾਂ ਨੂੰ ਸੰਕੇਤਕ ਤੌਰ ‘ਤੇ ਚੈੱਕ ਭੇਟ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ, ਮਜ਼ਦੂਰਾਂ ਦੇ ਖਾਤਿਆਂ ‘ਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਿੱਘਰ ਯੋਗ ਕਦਮ ਚੁੱਕੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ‘ਆਪ’ ਸਰਕਾਰ ਨੇ 101 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਿਧਾਇਕ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।
ਦੇਖੋ ਵੀਡੀਓ



