ਨਵਾਂਸ਼ਹਿਰ ’ਚ ਵੱਡੀ ਵਾਰਦਾਤ, ਨੌਜਵਾਨ ਦਾ ਪੈਟਰੋਲ ਪੰਪ ‘ਤੇ ਗੋਲੀਆਂ ਮਾਰ ਕੇ ਕਤਲ

ਨਵਾਂਸ਼ਹਿਰ : ਨਵਾਂਸ਼ਹਿਰ ਵਿਚ ਅੱਜ ਦਿਨ ਚੜ੍ਹਦੇ ਇਕ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੱਖਣ ਕੰਗਾਂ ਜੋ…

ਨਵਾਂਸ਼ਹਿਰ : ਨਵਾਂਸ਼ਹਿਰ ਵਿਚ ਅੱਜ ਦਿਨ ਚੜ੍ਹਦੇ ਇਕ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੱਖਣ ਕੰਗਾਂ ਜੋ ਕਿ ਪਿੰਡ ਕੰਗਾਂ ਦਾ ਰਹਿਣ ਵਾਲਾ ਸੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੱਖਣ ਖੇਤੀ ਕਰਦਾ ਸੀ ਅਤੇ ਅੱਜ ਉਸ ਨੇ ਦੁੱਧ ਲੈਣ ਤੋਂ ਬਾਅਦ ਆਪਣੇ ਸਹੁਰੇ ਘਰ ਜਾਣਾ ਸੀ, ਜਿਵੇਂ ਹੀ ਉਕਤ ਨੌਜਵਾਨ ਸੜਕ ’ਤੇ ਸਥਿਤ ਪੈਟਰੋਲ ਪੰਪ ’ਤੇ ਤੇਲ ਪੁਆਉਣ ਲਈ ਰੁਕਿਆ ਤਾਂ ਇਕ ਚਿੱਟੇ ਰੰਗ ਦੀ ਗੱਡੀ ਵਿਚ ਆਏ ਹਮਲਾਵਰਾਂ ਨੇ ਮੱਖਣ ’ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ, ਹਮਲਾਵਰਾਂ ਵਲੋਂ ਮੱਖਣ ਨੂੰ ਲਗਭਗ 18 ਗੋਲ਼ੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਕਾਰਣ ਨੌਜਵਾਨ ਦਾ ਕਤਲ ਕੀਤਾ ਗਿਆ ਹੈ।

Also Read: ਪੰਜਾਬ ਸਰਕਾਰ ਦਾ ਵੱਡਾ ਐਲਾਨ, ਘਰ-ਘਰ ਰਾਸ਼ਨ ਪਹੁੰਚਾਏਗੀ ਮਾਨ ਸਰਕਾਰ (ਵੀਡੀਓ)

ਉਧਰ ਮੌਕੇ ’ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੱਖਣ ਨਾਮਕ ਨੌਜਵਾਨ ਦਾ ਕਤਲ ਹੋਇਆ ਹੈ। ਪੁਲਸ ਟੀਮ ਨੂੰ ਮੌਕੇ ’ਤੇ ਕੁੱਝ ਸੁਰਾਗ ਮਿਲੇ ਹਨ, ਬਾਕੀ ਜਾਂਚ ਚੱਲ ਰਹੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਸਫਾਰੀ ਗੱਡੀ ’ਤੇ ਸਵਾਰ ਸਨ ਅਤੇ ਉਨ੍ਹਾਂ ਦੀ ਗਿਣਤੀ 5-6 ਸੀ। ਜਿਨ੍ਹਾਂ ਨੇ ਮੱਖਣ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਨੇ ਵੱਖ-ਵੱਖ ਟੀਮਾਂ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਸੀ. ਸੀ. ਟੀ. ਵੀ. ਦੀ ਜਾਂਚ ਲਈ ਟੀਮਾਂ ਬੁਲਾਈਆਂ ਗਈਆਂ ਹਨ ਅਤੇ ਜਲਦੀ ਹੀ ਵਾਰਦਾਤ ਦਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

Also Read: CM ਮਾਨ ਦੀ ਬੇਰੁਜ਼ਗਾਰ ਤੇ ਠੇਕਾ ਮੁਲਾਜ਼ਮ ਆਗੂਆਂ ਨਾਲ ਮੀਟਿੰਗ, ਹੋ ਸਕਦੈ ਵੱਡਾ ਐਲਾਨ

Leave a Reply

Your email address will not be published. Required fields are marked *