ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਟਵੀਟ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਘਰ ‘ਤੇ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ‘ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party in Punjab) ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ (BJP’s panic) ਸਾਫ਼ ਦਿਖ ਰਹੀ ਹੈ। ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ।
ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ, @ArvindKejriwal ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ।
ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।
— Bhagwant Mann (@BhagwantMann) March 30, 2022
ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਕੀਤਾ ਗਿਆ। ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆਂ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਤੇ ਕੁਝ ਗੈਰ-ਸਮਾਜਿਕ ਤੱਤਾਂ ਨੇ ਹਮਲਾ ਕਰ ਕੇ ਸੀਸੀਟੀਵੀ ਕੈਮਰੇ ਤੇ ਸਕਿਓਰਿਟੀ ਬੈਰੀਅਰ ਨੂੰ ਤੋੜ ਦਿੱਤਾ। ਗੇਟ ਉੱਤੇ ਲੱਗੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ ਹਨ। ਉੱਥੇ ਹੀ ਇਸ ਸਬੰਧ ਵਿਚ ਪੁਲਿਸ ਨੇ ਤਕਰੀਬਨ 50 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



