ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਬਜਟ ਇਜਲਾਸ (Budget Session) ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਦੀ ਨਿੰਦਾ, ਗੁਰਮੁੱਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨੂੰ ਆਉਂਦੇ ਰਸਤੇ ਖੁੱਲ੍ਹੇ ਸਮੇਤ ਹੋਰ ਸਿੱਖ ਮਸਲੇ ਸ਼ਾਮਲ ਹਨ। Also Read : ਭਗਵੰਤ ਮਾਨ ਵਲੋਂ ਭਾਜਪਾ ‘ਤੇ ਟਵੀਟ Attack, ਕਿਹਾ-ਹਾਰ ਤੋਂ ਬੌਖਲਾਈ BJP
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਅਤੇ ਵੈੱਬਸਾਈਟਾਂ ’ਤੇ ਅਪਲੋਡ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਮੋਬਾਇਲ ਐਪਸ ਅਤੇ ਵੈੱਬਸਾਈਟਾਂ ’ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵੱਖ-ਵੱਖ ਪਾਵਨ ਬਾਣੀਆਂ ਅਪਲੋਡ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ। ਇਸੇ ਤਰ੍ਹਾਂ ਇਕ ਮਤੇ ਵਿਚ ਗੁਰਮੁਖੀ ਲਿਪੀ ਦੇ ਉਭਾਰ ਲਈ ਵਿਉਂਤਬਧ ਉਪਰਾਲੇ ਕਰਨ ਸਬੰਧੀ ਵਚਨਬਧਤਾ ਪ੍ਰਗਟਾਈ ਗਈ ਹੈ। ਇਸ ਸਬੰਧ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।
