ਦੇਹਰਾਦੂਨ: ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ।
Also Read: ਕਿਰਾਏ ਦੇ ਕਮਰੇ ‘ਚ ਛਾਪ ਰਹੇ ਸਨ 100-100 ਦੇ ਨਕਲੀ ਨੋਟ, ਬਾਜ਼ਾਰ ‘ਚ ਖਰਚੀ ਲੱਖਾਂ ਦੀ ਜਾਅਲੀ ਕਰੰਸੀ
ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਦੇ ਦਰਵਾਜ਼ੇ 22 ਮਈ ਨੂੰ ਸਵੇਰੇ 10.30 ਵਜੇ ਖੁੱਲ੍ਹਣਗੇ। ਚਮੋਲੀ ਜ਼ਿਲ੍ਹੇ ਵਿਚ 15,000 ਫੁੱਟ ਤੋਂ ਵੱਧ ਦੀ ਉਚਾਈ ‘ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰੇਗੀ। ਇਹ ਜਾਣਕਾਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਦੀ ਸੁਵਿਧਾ ਲਈ ਸਾਰ ਸਾਰੀਆਂ ਧਰਮਸ਼ਾਲਾਂ ਲਈ ਰੱਖ ਰਖਾਅ ਦਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਗਿਆ ਹੈ।
Also Read: PM Modi Pariksha Pe Charcha: PM ਮੋਦੀ ਨੇ ਬੱਚਿਆਂ ਨੂੰ ਦਿੱਤਾ ‘ਗਿਆਨ’



