ਨਵੀਂ ਦਿੱਲੀ : ਤੇਲ ਕੀਮਤਾਂ (Oil prices) ਵਿੱਚ ਵਾਧਾ ਜਾਰੀ ਹੈ। ਹੁਣ ਤੱਕ 13 ਦਿਨਾਂ ਵਿੱਚ ਗਿਆਰਾਂ ਵਾਰ ਤੇਲ ਕੀਮਤਾਂ ਵਧੀਆਂ (Oil prices) ਹਨ। ਜਿਸ ਮਗਰੋਂ ਤੇਲ 8.00 ਪ੍ਰਤੀ ਲੀਟਰ ਮਹਿੰਗਾ (Expensive per liter) ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਐਤਵਾਰ ਨੂੰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਨ੍ਹਾਂ ਵਧੀਆਂ ਕੀਮਤਾਂ ਨਾਲ ਆਮ ਲੋਕ ਪ੍ਰੇਸ਼ਾਨ ਹਨ। ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ (Petrol in the national capital) ਦੀ ਕੀਮਤ ਹੁਣ 103.41 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ 94.67 ਰੁਪਏ ਪ੍ਰਤੀ ਲੀਟਰ (Rs per liter) ਵਿਕ ਰਿਹਾ ਹੈ। ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 84 ਪੈਸੇ ਵਧ ਕੇ 118.41 ਰੁਪਏ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 113.03 ਰੁਪਏ ਜਦਕਿ ਡੀਜ਼ਲ ਦੀ ਕੀਮਤ 97.82 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 108.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.04 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।
