CM ਮਾਨ ਦੀ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ, ਨਸ਼ੇ ਤੇ ਕਾਨੂੰਨ ਵਿਵਸਥਾ ਦੇ ਸੁਧਾਰ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਵਧਾਨ ਹੋ ਗਈ ਹੈ। ਸੀਐੱਮ ਭਗਵੰਤ ਮਾਨ ਨੇ…

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਵਧਾਨ ਹੋ ਗਈ ਹੈ। ਸੀਐੱਮ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਪੁਲਿਸ ਸੂਬੇ ਦੀ ਅਮਨ-ਕਾਨੂੰਨ ਅਤੇ ਸੂਬੇ ‘ਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰਾਂ ਕਰੇਗੀ। 

Also Read: CM ਮਾਨ ਦਾ ਫਰਮਾਨ: ਦਫਤਰ ‘ਚ ਬੈਠਣ ਦੀ ਥਾਂ ਪਿੰਡਾਂ-ਕਸਬਿਆਂ ‘ਚ ਜਾਣ DC

ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ ਅਤੇ ਪੁਲਿਸ ਕਮਿਸ਼ਨਰ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹਿਣਗੇ। ਸੀਐੱਮ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਹੋਵੇਗੀ। ਹਾਲ ਹੀ ਵਿੱਚ ਉਨ੍ਹਾਂ ਨੇ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਬਦਲੇ ਸਨ।

Also Read: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਵੀ ਜ਼ਬਰਦਸਤ ਵਾਧਾ, ਜਾਣੋ ਤਾਜ਼ਾ ਰੇਟ

ਪਾਰਟੀ ਆਗੂਆਂ ਬਾਰੇ ਸਥਿਤੀ ਹੋਵੇਗੀ ਸਪੱਸ਼ਟ
ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਇਸ ਤੋਂ ਬਾਅਦ ਟਰੱਕ ਯੂਨੀਅਨ ਨੂੰ ਲੈ ਕੇ ਸੂਬੇ ‘ਚ ਕਈ ਥਾਵਾਂ ‘ਤੇ ਝਗੜੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਿੱਚ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਪੁਲਿਸ ’ਤੇ ਪੂਰਾ ਦਬਾਅ ਪਾਇਆ ਗਿਆ। ਚੋਣਾਂ ਦੌਰਾਨ ‘ਆਪ’ ਨੇ ਵਾਅਦਾ ਕੀਤਾ ਸੀ ਕਿ ਅਧਿਕਾਰੀਆਂ ਦੇ ਕੰਮਕਾਜ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਹਾਲਾਂਕਿ ਹੁਣ ਤੱਕ ਪੁਲਿਸ ਅਧਿਕਾਰੀਆਂ ਕੋਲ ਇਸ ਬਾਰੇ ਕੋਈ ਸਪੱਸ਼ਟ ਸੰਦੇਸ਼ ਨਹੀਂ ਸੀ। ਸੀਐੱਮ ਮਾਨ ਨਾਲ ਮੀਟਿੰਗ ਤੋਂ ਬਾਅਦ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਿੰਨੀ ਪਹਿਲ ਦੇਣੀ ਹੈ।

Leave a Reply

Your email address will not be published. Required fields are marked *