ਨਵੀਂ ਦਿੱਲੀ- ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਇਕ ਲੀਟਰ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 115.12 ਰੁਪਏ ਜਦਕਿ ਡੀਜ਼ਲ ਦੀ ਕੀਮਤ 99.83 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
Also Read: ਸੂਟ-ਬੂਟ ਪਾ ਵੇਚਦੇ ਨੇ ਚਾਟ ਤੇ ਗੋਲਗੱਪੇ, ਹੋਟਲ ਮੈਨੇਜਮੈਂਟ ਦੇ ਗ੍ਰੈਜੂਏਟ ਬਣੇ ਖਿੱਚ ਦਾ ਕੇਂਦਰ
ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਸੀ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।
Also Read: JEE Main 2022: NTA ਨੇ ਜੇਈਈ ਮੇਨ ਪ੍ਰੀਖਿਆ ਦੀਆਂ ਤਰੀਕਾਂ ਬਦਲੀਆਂ, ਦੇਖੋ ਨਵਾਂ ਸ਼ਡੀਊਲ
ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਹੈ ਕੀਮਤ
ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਜਾ ਕੇ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।



