ਚੰਡੀਗੜ੍ਹ- ਪੰਜਾਬ ‘ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਸੀ.ਐੱਮ. ਭਗਵੰਤ ਮਾਨ ਅੱਜ ਐਕਸ਼ਨ ਲੈਣਗੇ। ਉਨ੍ਹਾਂ ਮਾਈਨਿੰਗ ਵਿਭਾਗ ਦੀ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਦੀ ਪੂਰੀ ਫੌਜ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਸਰਕਾਰ ਰੇਤ ਮਾਫੀਆ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕ ਸਕਦੀ ਹੈ।
Also Read: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਆਮ ਆਦਮੀ ਲਈ ਰਾਹਤ
6 ਮਹੀਨਿਆਂ ‘ਚ ਨਵੀਂ ਨੀਤੀ ਲਿਆਵੇਗੀ ਮਾਨ ਸਰਕਾਰ
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਕਿਹਾ ਗਿਆ ਹੈ ਕਿ ਕਿਤੇ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਜ਼ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਝੰਡੇ ਲਗਾਉਣ ਤਾਂ ਜੋ ਉਨ੍ਹਾਂ ਦੀ ਪਛਾਣ ਸਪੱਸ਼ਟ ਹੋ ਸਕੇ। ਉਨ੍ਹਾਂ ਰੇਤ ਦੇ ਸਾਰੇ ਟੋਇਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਇਸ ਤੋਂ ਵੱਧ ਕੋਈ ਮਾਈਨਿੰਗ ਨਾ ਕਰ ਸਕੇ।
Also Read: ਸੂਟ-ਬੂਟ ਪਾ ਵੇਚਦੇ ਨੇ ਚਾਟ ਤੇ ਗੋਲਗੱਪੇ, ਹੋਟਲ ਮੈਨੇਜਮੈਂਟ ਦੇ ਗ੍ਰੈਜੂਏਟ ਬਣੇ ਖਿੱਚ ਦਾ ਕੇਂਦਰ
ਕੇਜਰੀਵਾਲ ਨੇ ਦੱਸਿਆ 20 ਹਜ਼ਾਰ ਕਰੋੜ ਦਾ ਮਾਫੀਆ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰੇਤ ਮਾਫੀਆ ਨੂੰ ਕਰੋੜਾਂ ਦਾ ਮਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤਾ-ਬੱਜਰੀ ਦਾ ਇੱਕ ਸਾਲ ਵਿੱਚ 20 ਹਜ਼ਾਰ ਕਰੋੜ ਦਾ ਕਾਰੋਬਾਰ ਹੁੰਦਾ ਹੈ। ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਇਹ ਪੈਸਾ ਖਜ਼ਾਨੇ ਵਿੱਚ ਆ ਜਾਵੇਗਾ। ਜੋ ਕਿ ਬਾਅਦ ਵਿੱਚ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਵਿੱਚ ਪਾਵੇਗੀ। ਆਮ ਆਦਮੀ ਪਾਰਟੀ ਨੇ ਚੋਣਾਂ ‘ਚ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਮਾਫੀਆ ਨੂੰ ਖਤਮ ਕਰਨ ਦਾ ਕਾਫੀ ਦਬਾਅ ਹੈ।



