ਸਰਹੱਦੀ ਸੁਰੱਖਿਆ ਮਾਮਲੇ ਉੱਤੇ ਪੰਜਾਬ CM ਭਗਵੰਤ ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ

ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਰਹੱਦੀ ਸੁਰੱਖਿਆ ਦੇ ਮੁੱਦੇ ਉੱਤੇ ਖਾਸ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ…

ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਰਹੱਦੀ ਸੁਰੱਖਿਆ ਦੇ ਮੁੱਦੇ ਉੱਤੇ ਖਾਸ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਸਨ। 

Also Read: ਕੋਰੋਨਾ ਵੈਕਸੀਨ ਦੇ ਰੇਟ ਘਟੇ, 600 ਦੀ ਬਜਾਏ ਹੁਣ 225 ਰੁਪਏ ਦਾ ਮਿਲੇਗਾ ਟੀਕਾ!

ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਲਈ ਕੋਈ ਵੀ ਕੁਰਬਾਨੀ ਦੇ ਸਕਦਾ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਸਿਆਸੀ ਡਿਸਟਰਬੈਂਸ ਕਾਰਨ ਧਿਆਨ ਭਟਕਾਉਣ ਦੀਆਂ ਸਰਗਰਮੀਆਂ ਵਧੀਆਂ ਹਨ। ਉਸ ਪਾਸਿਓਂ ਅਕਸਰ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਏਜੰਸੀਆਂ ਨਾਲ ਸਾਕਾਰਾਤਮਕ ਮੀਟਿੰਗ ਹੋਈ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਕਿਸੇ ਫੰਡ ਜਾਂ ਪੁਲਿਸ ਨੂੰ ਅਪਗਰੇਡ ਕਰਨ ਵਿਚ ਕੋਈ ਕਮੀ ਨਹੀਂ ਆਵੇਗੀ। 

Also Read: ਸਕੂਲਾਂ ਦੀਆਂ ਵਧੀਆਂ ਫੀਸਾਂ ਉੱਤੇ ਸਖਤੀ ਦੀ ਤਿਆਰੀ ‘ਚ ਮਾਨ ਸਰਕਾਰ, 419 ਸਕੂਲਾਂ ਦੀ ਹੋਵੇਗੀ ਜਾਂਚ

ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਮੰਗਿਆਂ ਤੇ ਨਵੀਂ ਤਕਨੀਕ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਉੱਤੇ ਕੇਂਦਰੀ ਗ੍ਰਹਿ ਮੰਤਰੀ ਨਾਲ 12 ਤਰੀਕ ਨੂੰ ਮੁਲਾਕਾਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਕੰਡਿਆਲੀਆਂ ਤਾਰਾਂ ਤੋਂ ਪਰੇ ਜ਼ਮੀਨ ਹੈ ਉਨ੍ਹਾਂ ਨੂੰ ਇਸ ਦੌਰਾਨ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਮਸਲਾ ਵੀ ਉਹ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ।

ਦੇਖੋ ਵੀਡੀਓ

 

Leave a Reply

Your email address will not be published. Required fields are marked *