ਪੰਜਾਬ ‘ਚ ਰੇਲਵੇ ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਨਹੀਂ ਰੁਕਣਗੀਆਂ ਰੇਲਾਂ

  ਚੰਡੀਗੜ੍ਹ: ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ…

 

ਚੰਡੀਗੜ੍ਹ: ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਇੱਕ-ਇੱਕ ਧਾਰਮਿਕ ਸਟੇਸ਼ਨ ਵੀ ਸ਼ਾਮਲ ਹੈ। ਇਨ੍ਹਾਂ ਵਿੱਚ ਇੱਕ 63 ਸਾਲ ਪੁਰਾਣੇ ਰੇਲਵੇ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਕਤ ਸਟੇਸ਼ਨਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੇਲਵੇ ਦੇ ਇਸ ਫੈਸਲੇ ਤੋਂ ਕਾਫੀ ਨਾਰਾਜ਼ ਹਨ। ਇਹ ਸਟੇਸ਼ਨ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਠਾਨਕੋਟ ਰੇਲ ਸੈਕਸ਼ਨਾਂ ‘ਤੇ ਬਣੇ ਹਨ।

Also Read: ਲਾਪਰਵਾਹ ਪੁਲਿਸ ਮੁਲਾਜ਼ਮਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 12 ਅਧਿਕਾਰੀ ਮੁਅੱਤਲ

ਰੇਲਵੇ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪੰਜਾਬ ਵਿੱਚ ਪੈਂਦੇ ਰੇਲਵੇ ਸਟੇਸ਼ਨ ਵਹੀਂਪੋਈ, ਦੁਖਣ ਵਾਰਨ, ਭਲੋਜਲਾ, ਘੰਡਰਾਂ, ਜੰਡੋਕ, ਚੌਂਤਰਾ ਭਟੇਡ (ਹਿਮਾਚਲ ਪ੍ਰਦੇਸ਼), ਕੋਟਲਾ ਗੁਜਰਾਂ, ਸੰਗਰਾਣਾ ਸਾਹਿਬ (ਗੁਰਦੁਆਰਾ), ਭਨੋਹਡ ਪੰਜਾਬ, ਵਾਰਪਾਲ  (ਜੀਆਰਵੀ), ਮਾਲਮੋਹਰੀ, ਬੈਜਨਾਥ ਮੰਦਰ (ਹਿਮਾਚਲ ਪ੍ਰਦੇਸ਼) ਤੇ ਮੰਧਾਲੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

Also Read: ਕਾਂਗਰਸ ਨੇ ਸਿੱਧੂ ਦਾ ਲੱਭਿਆ ਬਦਲ, ਇਸ ਆਗੂ ਨੂੰ ਮਿਲੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਜ਼ਿੰਮੇਦਾਰੀ

ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੇ ਟਿਕਟ ਵੇਚਣ ਦਾ ਠੇਕਾ ਲਿਆ ਸੀ, ਉਨ੍ਹਾਂ ਨੂੰ ਸਟੇਸ਼ਨ ਬੰਦ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਕਈ ਸਟੇਸ਼ਨ ਬਹੁਤ ਪੁਰਾਣੇ ਹਨ, ਉਨ੍ਹਾਂ ਨੂੰ ਵੀ ਰੇਲਵੇ ਨੇ ਬੰਦ ਕਰ ਦਿੱਤਾ ਹੈ। ਇਨ੍ਹਾਂ ਸਟੇਸ਼ਨਾਂ ਦੇ ਨਾਲ-ਨਾਲ ਕਈ ਪਿੰਡ ਪੈਂਦੇ ਹਨ, ਇਸ ਲਈ ਇੱਥੋਂ ਦੇ ਪਿੰਡ ਵਾਸੀ ਸਟੇਸ਼ਨ ਦੇ ਬੰਦ ਹੋਣ ਤੋਂ ਨਾਰਾਜ਼ ਹਨ ਕਿਉਂਕਿ ਹੁਣ ਉਕਤ ਸਟੇਸ਼ਨਾਂ ‘ਤੇ ਗੱਡੀਆਂ ਨਹੀਂ ਰੁਕਣਗੀਆਂ।

Leave a Reply

Your email address will not be published. Required fields are marked *