ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ, ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ।
Also Read: CM ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਅੱਜ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਉਸਨੇ ਕਿਹਾ ਕਿ ਇਹ ਡਾਟਾ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ।
Also Read: ਚੋਣ ਜ਼ਾਬਤੇ ਕਾਰਨ ਰੁਕਿਆ ਸੀ ਡੇਰਾ ਬੱਲਾਂ ਪ੍ਰਾਜੈਕਟ ਦਾ ਕੰਮ, ਗ੍ਰਾਂਟ ਲਈ ਮੁੜ ਹੋਵੇਗਾ ਪ੍ਰੋਸੈੱਸ
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਦੇ ਦੌਰੇ ਦੌਰਾਨ ਕੁਝ ਮੰਡੀਆਂ ਵਿੱਚ ਚੱਲ ਰਹੀ ਖਰੀਦ ਵਿੱਚ ਅਸਥਾਈ ਤੌਰ ‘ਤੇ ਵਿਘਨ ਪੈ ਸਕਦਾ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।



