ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਮਾਨ ਸਰਕਾਰ ਨੇ ਲਏ ਵੱਡੇ ਫੈਸਲੇ

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ ਕਈ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ…

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ ਕਈ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਜਲ ਵਿਭਾਗ ਵਿਚ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ।

 

ਪੰਜਾਬ ਕੈਬਨਿਟ ਵਿਚ ਇਸ ਦੌਰਾਨ ਵੱਡਾ ਫੈਸਲਾ ਲੈਂਦਿਆਂ ਜਲ ਵਿਭਾਗ ਵਿਚ 145 ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਨੌਕਰੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੀਆਂ ਜਾਣਗੀਆਂ। ਇਸ ਦੌਰਾਨ ਪੰਜਾਬ ਗ੍ਰਾਮੀਣ ਵਿਕਾਸ (ਸੋਧ) ਐਕਟ 2022 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੌਰਾਨ ਐਲਾਨ ਹੋਈਆਂ ਨੌਕਰੀਆਂ ਵਿਚ 25 ਸਬ ਡਿਵੀਜ਼ਨ ਇੰਜੀਨੀਅਰ, 70 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਭਰਤੀ 1 ਸਾਲ ਅੰਦਰ PPSC ਤੇ SSS ਬੋਰਡ ਤਹਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ RDF ਨੂੰ ਲੈ ਕੇ ਵੀ ਵੱਡਾ ਫੈਸਲਾ ਕੀਤਾ ਗਿਆ ਹੈ। ਇਸ ਰਾਸ਼ੀ ਨੂੰ ਹੁਣ ਸਿਰਫ ਪੇਂਡੂ ਵਿਕਾਸ ਲਈ ਹੀ ਖਰਚਿਆ ਜਾਵੇਗਾ। ਦੱਸ ਦਈਏ ਕਿ ਕੇਂਦਰ ਨੇ ਪੰਜਾਬ ਸਰਕਾਰ ਦਾ 1100 ਕਰੋੜ ਰੁਪਏ ਦਾ RDF ਰੋਕ ਰੱਖਿਆ ਹੈ।

 

 

Leave a Reply

Your email address will not be published. Required fields are marked *