ਜਯੰਤੀ ਮੌਕੇ ਬਾਬਾ ਸਾਹਿਬ ਭੀਮ ਰਾਓ ਜੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਸ਼ਰਧਾਂਜਲੀ

ਅੰਮ੍ਰਿਤਸਰ- ਅੱਜ ਦੇਸ਼ ਭਰ ਵਿਚ ਵਿਸਾਖੀ ਦੇ ਨਾਲ-ਨਾਲ ਬਾਬਾ ਸਾਹਿਬ ਭੀਮ ਰਾਓ ਅਬੰਡਕਰ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।…

ਅੰਮ੍ਰਿਤਸਰ- ਅੱਜ ਦੇਸ਼ ਭਰ ਵਿਚ ਵਿਸਾਖੀ ਦੇ ਨਾਲ-ਨਾਲ ਬਾਬਾ ਸਾਹਿਬ ਭੀਮ ਰਾਓ ਅਬੰਡਕਰ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

Also Read: PM ਮੋਦੀ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਕਿਹਾ- ਸਫਲਤਾ ਤੇ ਚੜ੍ਹਦੀ ਕਲਾ ਲੈ ਕੇ ਆਵੇ ਤਿਓਹਾਰ

 

ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ, ਦ੍ਰਿਸ਼ਟੀ ਅਤੇ ਸਮਾਜਿਕ ਬਰਾਬਰੀ ਲਈ ਯਤਨ ਆਉਣ ਵਾਲੀਆਂ ਪੀੜ੍ਹੀਆਂ ਲਈ ਤੇ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।

Also Read: CM ਭਗਵੰਤ ਮਾਨ ਦੀ ਜਲੰਧਰ ਫੇਰੀ: ਬਾਬਾ ਸਾਹਿਬ ਨੂੰ ਕਰਨਗੇ ਸ਼ਰਧਾਂਜਲੀ ਭੇਟ

ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ. ਆਰ. ਅੰਬੇਡਕਰ ਜੀ ਦੀ ਜ਼ਿੰਦਗੀ ਸੰਘਰਸ਼ ਅਤੇ ਪੱਕੇ ਇਰਾਦੇ ਦੀ ਸਫਲਤਾ ਦੀ ਕਹਾਣੀ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦਿੰਦੀ ਰਹੇਗੀ। ਡਾ. ਬੀ. ਆਰ. ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਈ. ਨੂੰ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਇੰਦੌਰ ਦੇ ਪਿੰਡ ਮਹੂ (ਮਿਲਟਰੀ ਛਾਉਣੀ) ਪਿਤਾ ਰਾਮ ਜੀ ਦੇ ਘਰ ਮਾਤਾ ਭੀਮਾ ਬਾਈ ਜੀ ਦੀ ਕੁੱਖੋਂ ਹੋਇਆ। ਆਪ ਭਾਰਤ ’ਚ ਫੈਲੀ ਭੈੜੀ ਬੁਰਾਈ ਵਰਣ-ਵੰਡ ਅਨੁਸਾਰ ਮਹਾਰ ਜਾਤੀ ਨਾਲ ਸੰਬੰਧ ਰੱਖਦੇ ਸਨ। ਡਾ. ਅੰਬੇਡਕਰ ਜੀ ਨੇ ਆਪਣੀ ਮੁੱਢਲੀ ਸਿੱਖਿਆ ਘੋਰ ਗਰੀਬੀ ਤੇ ਛੂਆ-ਛਾਤ ਨੂੰ ਆਪਣੇ ਪਿੰਡੇ ‘ਤੇ ਹੰਢਾਉਂਦਿਆਂ ਪ੍ਰਾਪਤ ਕੀਤੀ।

Leave a Reply

Your email address will not be published. Required fields are marked *