ਤਲਵੰਡੀ ਸਾਬੋ: ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਉਪਰੰਤ ਉਹ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਅਤੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਨਾਲ ਹਲਕਾ ਵਿਧਾਇਕਾ ਬਲਜਿੰਦਰ ਕੌਰ ਅਤੇ ਹੋਰ ਆਗੂ ਮੌਜੂਦ ਸਨ।
Also Read: PNG ਦੀਆਂ ਵਧੀਆਂ ਕੀਮਤਾਂ, ਵੇਖੋ ਕਿੰਨਾ ਵਧਿਆ ਰੇਟ
ਪੰਜਾਬ ਦੇ ਮੁੱਖ ਮੰਤਰੀ ਅੱਜ ਜਲੰਧਰ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਇਹ ਪਹਿਲੀ ਜਲੰਧਰ ਫੇਰੀ ਹੈ। ਆਪਣੇ ਦੌਰੇ ਦੌਰਾਨ ਉਹ ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ। ਉੱਥੇ ਹੀ ਅੱਜ ਬੂਟਾ ਮੰਡੀ ਵਿਖੇ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨਗੇ।
Also Read: ਆਂਧਰਾ ਪ੍ਰਦੇਸ਼ ਦੀ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ

