ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਜੀ ਜਨਮ ਤਿਥੀ ਮੌਕੇ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਬੂਟਾ ਮੰਡੀ ਵਿਖੇ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਦੱਸ ਦਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਇਹ ਪਹਿਲੀ ਜਲੰਧਰ ਫੇਰੀ ਹੈ।
Also Read: ਸਾਬਕਾ CM ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ED ਨੇ ਭੇਜਿਆ ਸੰਮਨ
ਇਸ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਬਾਬਾ ਸਾਹਿਬ ਦੀ ਜਯੰਤੀ ਮੌਕੇ ਉਨ੍ਹਾਂ ਵਲੋਂ ਬਣਾਏ ਸੰਵਿਧਾਨ ਮੁਤਾਬਕ ਮੁੱਖ ਮੰਤਰੀ ਬਣ ਕੇ ਉਨ੍ਹਾਂ ਇਥੇ ਬੋਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਸਦਕਾ ਹੀ ਕੋਈ ਵੀ ਮੁੰਡਾ ਜਾਂ ਕੁੜੀ ਵਿਧਾਇਕ ਜਾਂ ਮੁੱਖ ਮੰਤਰੀ ਚੁਣੇ ਜਾ ਸਕਦੇ ਹਨ। ਬਾਬਾ ਸਾਹਿਬ ਦੇ ਸੰਵਿਧਾਨ ਸਦਕਾ ਹੀ ਹਰੇਕ ਭਾਰਤੀ ਨੂੰ ਬਰਾਬਰੀ ਦਾ ਅਧਿਕਾਰ ਮਿਲਦਾ ਹੈ।
Also Read: CM ਭਗਵੰਤ ਮਾਨ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
ਦੇਖੋ ਹੋਰ ਕੀ ਬੋਲੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ—



