ਤਲਵੰਡੀ ਸਾਬੋ ਪਹੁੰਚੇ ਸੁਖਬੀਰ ਬਾਦਲ, ਕਿਹਾ- ਅਕਾਲੀ ਦਲ ਨੂੰ ਪਹਿਲਾਂ ਵਾਂਗ ਹੀ ਮਜ਼ਬੂਤ

ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (President and former Deputy Chief Minister Sukhbir…

ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (President and former Deputy Chief Minister Sukhbir Badal) ਨੇ ਵਿਸਾਖੀ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ (Shiromani Akali Dal Party) ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਦੇ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਖਾਲਸੇ ਦੀ ਤਾਂ ਲੱਖਾਂ ਦੀ ਫੌਜ ਹੈ ਇਸ ਦਾ ਮੁਕਾਬਲਾ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਅਸੀਂ ਇਨ੍ਹਾਂ ਦਾ ਡੱਟ ਕੇ ਮੁਕਾਬਲਾ ਕਰਾਂਗੇ। ਉਨ੍ਹਾਂ ਨੇ ਅਮਰੀਕਾ ਵਿਚ ਸਿੱਖਾਂ ਨਾਲ ਹੋਈ ਘਟਨਾ ‘ਤੇ ਬੋਲਦਿਆਂ ਕਿਹਾ ਕਿ ਇਸ ਘਟਨਾ ਬਾਰੇ ਕੋਈ ਨਹੀਂ ਬੋਲਿਆ। ਧਾਮੀ ਸਾਬ੍ਹ ਨੇ ਇਸ ‘ਤੇ ਆਪਣੀ ਆਵਾਜ਼ ਚੁੱਕੀ ਅਤੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤਾ।

Leave a Reply

Your email address will not be published. Required fields are marked *