ਚੰਡੀਗੜ੍ਹ- ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰੇਗਾ। ਇਹ ਮੀਟਿੰਗ ਅੱਜ ਪੰਜਾਬ ਭਵਨ ਵਿਚ ਦੁਪਹਿਰੇ 2 ਵਜੇ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਇਸ ਮੀਟਿੰਗ ‘ਚ ਵਿਚਾਰੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਆਪਸੀ ਬੈਠਕ ਸੱਦੀ ਹੈ। ਇਹ ਬੈਠਕ ਸਵੇਰੇ 11 ਵਜੇ ਕੀਤੀ ਜਾਵੇਗੀ।
Also Read: ਪਤਨੀ ਤੋਂ ਖਿਚੜੀ ‘ਚ ਗਲਤੀ ਨਾਲ ਪਿਆ ਵਧੇਰੇ ਲੂਣ, ਖਿਝੇ ਪਤੀ ਨੇ ਉਤਾਹਿਆ ਮੌਤ ਦੇ ਘਾਟ
ਦੱਸ ਦਈਏ ਕਿ ਭਲਕੇ ਜਾਰੀ ਨੋਟੀਫਿਕੇਸ਼ਨ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਮਿਤੀ 17 ਅਪ੍ਰੈਲ ਨੂੰ ਦੁਪਿਹਰੇ 2 ਵਜੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਖੁਦ ਮੁੱਖ ਮੰਤਰੀ ਪੰਜਾਬ ਕਰਨਗੇ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨ ਡਾ. ਦਰਸ਼ਨਪਾਲ ਸਿੰਘ ਤੋਂ ਇਲਾਵਾ 22 ਹੋਰ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਦੌਰਾਨ ਝੋਨੇ ਦੀ ਸਿਧਾਈ ਬਿਜਾਈ ਨੂੰ ਵਿਚ ਉਤਸਾਹਿਤ ਕਰਨ ਤੇ ਵੱਖ-ਵੱਖ ਜ਼ਿਲਿਆਂ ਵਿਚ ਝੋਨੇ ਦੀ ਬਿਜਾਈ ਦੀਆਂ ਵੱਖ-ਵੱਖ ਸਮੇਂ ਉੱਤੇ ਕਰਨ ਬਾਰੇ ਵਿਚਾਰ ਕੀਤਾ ਜਾਵੇ।
Also Read: ਪਾਕਿਸਤਾਨ ਨੇ ਅਫਗਾਨਿਸਤਾਨ ਦੇ 2 ਸੂਬਿਆਂ ‘ਚ ਕੀਤੇ ਹਵਾਈ ਹਮਲੇ, ਬੱਚਿਆਂ ਸਮੇਤ 39 ਲੋਕਾਂ ਦੀ ਮੌਤ



