ਪੰਜਾਬ CM ਨਾਲ BKU ਉਗਰਾਹਾਂ ਦੀ ਮੀਟਿੰਗ ਖਤਮ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ…

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਗਰਾਹਾਂ ਜੱਥੇਬੰਦੀ ਤੇ ਪੰਜਾਬ ਮੁੱਖ ਮੰਤਰੀ ਵਿਚਾਲੇ ਕਈ ਮਸਲਿਆਂ ਉੱਤੇ ਚਰਚਾ ਹੋਈ।

Also Read: ਵਿਆਹ ਤੋਂ ਬਾਅਦ ਰਣਬੀਰ-ਆਲੀਆ ਨੂੰ ਆਸ਼ੀਰਵਾਦ ਦੇਣ ਪਹੁੰਚੇ ਕਿੰਨਰ, ਲਿਆ ਇੰਨਾ ਸ਼ਗਨ

ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜੱਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਜੇ ਕਿਸੇ ਵੀ ਮੁੱਦੇ ਉੱਤੇ ਕੋਈ ਫੈਸਲਾ ਨਹੀਂ ਹੋਇਆ ਹੈ। ਮੀਟਿੰਗ ਵਿਚ ਘੱਟ ਸਮੇਂ ਵਿਚ ਪੱਕਣ ਵਾਲੀਆਂ ਫਸਲਾਂ ਉੱਤੇ ਐੱਮਐੱਸਪੀ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰ ਵਲੋਂ ਪ੍ਰਪੋਜ਼ਲ ਸੀ ਕਿ ਕਿਹੜੀਆਂ ਅਜਿਹੀਆਂ ਜ਼ਮੀਨਾਂ ਹਨ ਜਿਨ੍ਹਾਂ ਨੂੰ 6 ਮਹੀਨੇ ਵਿਹਲਾ ਰੱਖਿਆ ਜਾ ਸਕਦਾ ਹੈ, ਜਿਨ੍ਹਾਂ ਉੱਤੇ ਝੋਨਾ ਨਾ ਬੀਜਿਆ ਜਾਵੇ ਤਾਂ ਜੋ ਪਾਣੀ ਤੇ ਡੀਜ਼ਲ ਦੀ ਬਚਲ ਹੋ ਸਕੇ। ਇਸ ਦੌਰਾਨ ਉਗਰਾਹਾਂ ਜੱਥੇਬੰਦੀ ਵਲੋਂ ਇਸ ਮਿਆਦ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ 15 ਜੂਨ ਤੋਂ 15 ਅਗਸਤ ਦੇ ਦੋ ਮਹੀਨਿਆਂ ਤੱਕ ਜੇਕਰ ਕੋਈ ਕਿਸਾਨ ਆਪਣੀ ਜ਼ਮੀਨ ਉੱਤੇ ਫਸਲ ਨਹੀਂ ਬੀਜਦਾ ਤਾਂ ਉਸ ਨੂੰ 10 ਹਜ਼ਾਰ ਰੁਪਏ ਮੁਆਵਜ਼ੇ ਬਾਰੇ ਵਿਚਾਰ ਕੀਤਾ ਗਿਆ ਹੈ।

Also Read: ਭਲਕੇ ਦਿੱਲੀ ਜਾਣਗੇ CM ਮਾਨ, ਮੁਹੱਲਾ ਕਲੀਨਿਕਾਂ ਤੇ ਸਕੂਲਾਂ ਦਾ ਕਰਨਗੇ ਦੌਰਾ

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨਾਲ 2 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੈ। ਇਸ ਦੌਰਾਨ ਫਸਲਾਂ ਨਾਲ ਸਬੰਧਿਤ ਮਸਲੇ ਵਿਚਾਰੇ ਜਾਣਗੇ।

Leave a Reply

Your email address will not be published. Required fields are marked *