ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਲਈ ਸੀਐਮ ਭਗਵੰਤ ਮਾਨ ਨੇ ਇੱਕ ਕਮੇਟੀ ਬਣਾਈ ਹੈ, ਜੋ ਇਨ੍ਹਾਂ ਕਰਮਚਾਰੀਆਂ ਦੀ ਗਿਣਤੀ ਕਰੇਗੀ। ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟਰ ਮੁਹੰਮਦ ਤਇਅਬ ਕਰਨਗੇ।
Also Read: ਮੋਟਰਸਾਈਕਲ ਰੇਹੜੀਆਂ ਬਾਰੇ ਹੁਕਮਾਂ ਤੋਂ ਨਾਰਾਜ਼ CM ਮਾਨ ਨੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ
ਕਮੇਟੀ ਵਿੱਚ ਉਪ ਸਕੱਤਰ ਅਨਿਲ ਗੁਪਤਾ, ਅੰਡਰ ਸੈਕਟਰੀ ਸਵਰਨਜੀਤ ਕੌਰ ਨੂੰ ਮੈਂਬਰ ਤੇ ਸੋਨਾ ਮਨਦੀਪ ਜਸਵੰਤ ਸਿੰਘ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਵਿੱਚ 35,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਚੁੱਕੀ ਹੈ। ਦਰਅਸਲ ‘ਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਕੱਚੇ ਵਰਕਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਅੰਦਰ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਸੀ। ਹਾਲਾਂਕਿ ਇੱਕ ਮਹੀਨੇ ਦੀ ਸਰਕਾਰ ‘ਚ ਅਜੇ ਇਸ ‘ਤੇ ਕੋਈ ਫੈਸਲਾ ਨਹੀਂ ਹੋਇਆ। ਇਸ ਦੀ ਬਜਾਏ ਸਰਕਾਰ ਨੇ ਠੇਕੇ ਤੇ ਆਊਟਸੋਰਸਿੰਗ ‘ਤੇ ਕੰਮ ਕਰਦੇ ਕਰਮਚਾਰੀਆਂ ਦਾ ਸੇਵਾ ਕਾਲ ਇੱਕ ਸਾਲ ਵਧਾ ਦਿੱਤਾ ਹੈ।
Also Read: ਨਿੱਜੀ ਸਕੂਲਾਂ ਖਿਲਾਫ ਕਾਰਵਾਈ ਦੀ ਤਿਆਰੀ ‘ਚ ਪੰਜਾਬ ਸਰਕਾਰ, 720 ਸਕੂਲਾਂ ਖਿਲਾਫ ਮਿਲੀਆਂ ਸ਼ਿਕਾਇਤਾਂ


