ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਅਦਾਲਤ ਸਾਹਮਣੇ ਕੀਤਾ ਆਤਮਸਮਰਪਣ

ਲਖਨਊ- ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਕੋਰਟ ‘ਚ ਆਤਮਸਮਰਪਣ ਕਰ ਦਿੱਤਾ ਹੈ। ਇਸ…

ਲਖਨਊ- ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਕੋਰਟ ‘ਚ ਆਤਮਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰ ਦਿੱਤੀ ਸੀ। ਨਾਲ ਹੀ ਉਨ੍ਹਾਂ ਨੂੰ ਇਕ ਹਫ਼ਤੇ ‘ਚ ਕੋਰਟ ਦੇ ਸਾਹਮਣੇ ਪੇਸ਼ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ। ਸੋਮਵਾਰ ਨੂੰ ਕੋਰਟ ਵਲੋਂ ਦਿੱਤੀ ਗਈ ਡੈੱਡਲਾਈਟ ਦੀ ਆਖ਼ਰੀ ਤਾਰੀਖ਼ ਸੀ ਪਰ ਇਸ ਤੋਂ ਠੀਕ ਪਹਿਲਾਂ ਐਤਵਾਰ ਨੂੰ ਹੀ ਆਸ਼ੀਸ਼ ਮਿਸ਼ਰਾ ਕੋਰਟ ਪਹੁੰਚਿਆ ਅਤੇ ਸਰੰਡਰ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ। 

Also Read: ਭਲਕੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ CM ਮਾਨ

ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ ‘ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਤੋਂ ਬਾਅਦ ਗੁੱਸੇ ਕਿਸਾਨਾਂ ਨੇ ਵਾਹਨ ਚਾਲਕ ਅਤੇ 2 ਭਾਜਪਾ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਹੋਈ ਹਿੰਸਾ ‘ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ ‘ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ।

Also Read: ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ

Leave a Reply

Your email address will not be published. Required fields are marked *