ਪੰਜਾਬ ਤੇ ਦਿੱਲੀ ਵਿਚਾਲੇ Knowledge Sharing Agreement, ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੇ ਹਸਤਾਖਰ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ…

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਚੰਗੇ ਡਾਕਟਰ ਨਹੀਂ ਹਨ। ਮਾਨ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਚੰਗੀਆਂ ਗੱਲਾਂ ਨੂੰ ਪੰਜਾਬ ਵਿੱਚ ਲਾਗੂ ਕਰਾਂਗੇ। ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਲਈ ਕੁਝ ਨਹੀਂ ਕੀਤਾ। ਪਰ ਅਸੀਂ ਖੇਤੀ ਲਈ ਬਹੁਤ ਵਧੀਆ ਵਿਚਾਰ ਲੈ ਕੇ ਆ ਰਹੇ ਹਾਂ।

ਕੇਜਰੀਵਾਲ ਨੇ ਕਿਹਾ ਕਿ ਨਾਲੇਜ ਸ਼ੇਅਰਿੰਗ ਸਮਝੌਤਾ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਘਟਨਾ ਹੈ। ਸਰਕਾਰਾਂ ਗਿਆਨ ਵੰਡਣ ਲਈ ਸਮਝੌਤੇ ‘ਤੇ ਦਸਤਖਤ ਕਰ ਰਹੀਆਂ ਹਨ। ਸਾਡਾ ਟੀਚਾ ਇੱਕ ਦੂਜੇ ਤੋਂ ਸਿੱਖਣਾ ਅਤੇ ਵਧਣਾ ਹੈ। ਇਹ ਕਰਨ ਲਈ ਇੱਕ ਵੱਡਾ ਵਿਕਾਸ ਹੈ।

ਦੇਖੋ ਵੀਡੀਓ

 

Leave a Reply

Your email address will not be published. Required fields are marked *