ਕੋਰੋਨਾ ਦੇ ਦੇਸ਼ ‘ਚ ਲਗਾਤਾਰ ਵਧ ਰਹੇ ਮਾਮਲਾ, ਨਵੇਂ ਮਾਮਲੇ 3,337 ਤੇ 60 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ- ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 3,337 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ…

ਨਵੀਂ ਦਿੱਲੀ- ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 3,337 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,72,176 ਹੋ ਗਈ। ਸਿਹਤ ਮੰਤਰਾਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। 

Also Read: ਸਮਲਿੰਗੀ ਪੁਰਸ਼ਾਂ ਨੂੰ ਕੈਨੇਡਾ ਵਲੋਂ ਵੱਡੀ ਰਾਹਤ, ਹਟਾਈ ਗਈ ਇਹ ਪਾਬੰਦੀ

ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ‘ਚ ਸੰਕਰਮਣ ਨਾਲ 60 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,753 ਹੋ ਗਈ ਹੈ। ਉੱਥੇ ਹੀ ਦੇਸ਼ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 17,801 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 821 ਦਾ ਵਾਧਾ ਦਰਜ ਕੀਤਾ ਗਿਆ ਹੈ।  ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਦੇਸ਼ ‘ਚ ਹੁਣ ਤੱਕ 1,88,65,46,894 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। 

Also Read: ਪਟਨਾ ‘ਚ ਮਿਲਿਆ ਕੋਰੋਨਾ ਦਾ ਸਭ ਤੋਂ ਖਤਰਨਾਕ ਵੇਰੀਐਂਟ, 10 ਗੁਣਾ ਤੇਜ਼ੀ ਨਾਲ ਫੈਲਦਾ ਹੈ ਇਨਫੈਕਸ਼ਨ

ਦੱਸਣਯੋਗ ਹੈ ਕਿ ਦੇਸ਼ ‘ਚ 7 ਅਗਸਤ 2020 ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿਚ ਇਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ, 4 ਮਈ ਨੂੰ ਪੀੜਤਾਂ ਦੀ ਗਿਣਤੀ 2 ਕਰੋੜ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ ਇਹ 30 ਕਰੋੜ ਦੇ ਪਾਰ ਪਹੁੰਚ ਗਈ ਸੀ।

Leave a Reply

Your email address will not be published. Required fields are marked *