ਚੰਡੀਗੜ੍ਹ- ਪੰਜਾਬ ਵਿਚ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਵਲੋਂ ਕਿਸਾਨਾਂ ਲਈ ਵਿੱਤੀ ਸਹਾਇਤਾ ਦੀ ਵੀ ਗੱਲ ਕੀਤੀ ਗਈ ਹੈ।
Also Read: Jacqueline Fernandezs ਖਿਲਾਫ ED ਦੀ ਵੱਡੀ ਕਾਰਵਾਈ, ਅਟੈਚ ਕੀਤੀ 7.27 ਕਰੋੜ ਦੀ ਜਾਇਦਾਦ
ਪੰਜਾਬ ਮੁੱਖ ਮੰਤਰੀ ਨੇ ਜਾਰੀ ਵੀਡੀਓ ਸੰਦੇਸ਼ ਵਿਚ ਕਿਹਾ ਕਿ 20 ਮਈ ਤੋਂ ਪੰਜਾਬ ਭਰ ਵਿਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਇਸ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰੇਗੀ। ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਸਰਕਾਰ ਵਲੋਂ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਹੈ। ਉਨ੍ਹਾਂ ਅਪੀਲ ਕੀਤੀ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਆਪਣੇ ਦੋਸਤਾ-ਮਿੱਤਰਾਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਉਤਸ਼ਾਹਿਤ ਕਰੋ।
Also Read: ਚਾਰ ਸਾਲ ਬੱਚੀ ਦੀ ਛਾਤੀ ‘ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ ‘ਤੇ ਲੱਗਿਆ ਪਤਾ



