ਬਠਿੰਡਾ : ਬਠਿੰਡਾ ਵਿੱਚ ਏ.ਜੀ.ਟੀ.ਐਫ. (AGTF) ਨੂੰ ਵੱਡੀ ਸਫਲਤਾ ਮਿਲੀ ਹੈ। AGTF ਨੇ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਿੰਨੋਂ ਮੁਲਜ਼ਮ ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਨ। AGTF ਜਾਣਕਾਰੀ ਦਿੰਦਿਆਂ ਥਾਣਾ ਮੁਖੀ ਡੀਆਈਜੀ (DIG) ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਇਹ ਮੁਲਜ਼ਮ ਮਾਲਵੇ ਦੇ ਵਪਾਰੀ ’ਤੇ ਹਮਲਾ ਕਰਕੇ ਲੁੱਟਣ ਦੀ ਯੋਜਨਾ ਬਣਾ ਰਹੇ ਸਨ। AGTF ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ।
ਜਾਣਕਾਰੀ ਮੁਤਾਬਕ ਕੈਨੇਡਾ ‘ਚ ਰਹਿਣ ਵਾਲੇ ਗੋਲਡੀ ਬਰਾੜ ਦੇ ਇਨ੍ਹਾਂ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ‘ਚ ਬੈਠੇ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਵੀ ਉਸ ਦੇ ਸਬੰਧ ਹਨ। ਦੱਸ ਦਈਏ ਕਿ ਇਹ ਮੁਲਜ਼ਮ ਨਸ਼ਾ, ਹਥਿਆਰਾਂ ਦੀ ਤਸਕਰੀ ਦੇ ਕੇਸ ਵਿੱਚ ਨਾਮਜ਼ਦ ਹਨ।
