ਚੰਡੀਗੜ੍ਹ- ਪੰਜਾਬ ਭਰ ਦੇ ਪਟਵਾਰੀਆਂ ਵਲੋਂ ਆਪਣੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਭਰ ਵਿਚ ਪ੍ਰਦਰਸ਼ਨ ਉਲੀਕਿਆ ਗਿਆ ਹੈ। ਪੰਜਾਬ ਭਰ ਦੇ ਪਟਵਾਰੀਆਂ ਨੇ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੰਜਾਬ ਭਰ ਵਿਚ 4 ਮਈ ਤੋਂ 15 ਮਈ ਤੱਕ ਪਟਵਾਰਖਾਨੇ ਵਿਚ ਕੰਮਕਾਜ ਬੰਦ ਰੱਖਿਆ ਜਾਵੇਗਾ।
Also Read: ਅਮਰੀਕਾ ਹੁਣ ਤੱਕ 1.3 ਕਰੋੜ ਬੱਚੇ ਹੋਏ ਕੋਰੋਨਾ ਪਾਜ਼ੇਟਿਵ, ਪਿਛਲੇ ਚਾਰ ਹਫ਼ਤਿਆਂ ‘ਚ ਤੇਜ਼ੀ ਨਾਲ ਵਧਿਆ ਅੰਕੜਾ
ਇਸ ਦੌਰਾਨ ਪਟਵਾਰੀਆਂ ਨੇ ਦੱਸਿਆ ਕਿ ਪਟਵਾਰ ਯੂਨੀਅਨ ਦੇ ਸੱਦੇ ਉੱਤੇ ਅਸੀਂ 4 ਮਈ ਤੋਂ 15 ਮਈ ਤੱਕ ਦੀ ਛੁੱਟੀ ਉੱਤੇ ਜਾ ਰਹੇ ਹਾਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵਿਜੀਲੈਂਸ ਵਿਭਾਗ ਵਲੋਂ ਉਨ੍ਹਾਂ ਦੇ ਸਾਥੀ ਪਟਵਾਰੀ ਖਿਲਾਫ ਰਿਸ਼ਵਤ ਦਾ ਪਰਚਾ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਵਲੋਂ ਅਜਿਹਾ ਕੁਝ ਨਹੀਂ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਵਿਭਾਗ ਵਲੋਂ ਪੜਤਾਲ ਵੀ ਨਹੀਂ ਕੀਤੀ ਗਈ। ਉਨ੍ਹਾਂ ਨੇ ਇਸ ਦੌਰਾਨ ਐੱਸਐੱਸਪੀ ਨਾਲ ਵੀ ਗੱਲ ਕੀਤੀ ਪਰ ਕਿਸੇ ਕਾਰਵਾਈ ਤੋਂ ਪਹਿਲਾਂ ਹੀ 26 ਅਪ੍ਰੈਲ ਨੂੰ ਉਨ੍ਹਾਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ। ਇਸ ਦੌਰਾਨ ਪਟਵਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਸਖਤ ਸੰਘਰਸ਼ ਉਲੀਕਿਆ ਜਾਵੇਗਾ।
Also Read: ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਨੇ ਜਿਮ ‘ਚ ਇਕੱਠਿਆਂ ਵਹਾਇਆ ਪਸੀਨਾ, ਵੀਡੀਓ ਵਾਇਰਲ



