CM ਮਾਨ ਦੀ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ-ਨਾਲ ਵਿਧਾਇਕਾਂ ਦੀਆਂ ਮੁਸ਼ਕਲਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।…

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ-ਨਾਲ ਵਿਧਾਇਕਾਂ ਦੀਆਂ ਮੁਸ਼ਕਲਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਰਕਾਰ ਦੇ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

Also Read: ਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨ

ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਜਿੱਥੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ ਗਈ ਉੱਥੇ ਹੀ ਸੀਐੱਮ ਮਾਨ ਨੇ ਵਿਧਾਇਕਾਂ ਨੂੰ ਉਨ੍ਹਾਂ ਦੇ ਹਲਕਿਆਂ ਵਿਚ ਆ ਰਹੀਆਂ ਦਿੱਕਤਾਂ ਤੇ ਉਨ੍ਹਾਂ ਦੇ ਹੱਲ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਵਿਧਾਇਕਾਂ ਤੋਂ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਉੱਤੇ ਵੀ ਫੀਜਬੈਕ ਲਿਆ ਗਿਆ ਤੇ ਬਜਟ ਸਬੰਧੀ ਵੀ ਉਨ੍ਹਾਂ ਦੀ ਰਾਇ ਲਈ ਗਈ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕਾਂ ਵਿਚਾਲੇ ਇਹ ਮੀਟਿੰਗ ਚੰਡੀਗੜ੍ਹ ਦੇ ਨਗਰ ਨਿਗਮ ਦਫਤਰ ਵਿਚ ਕੀਤੀ ਗਈ ਹੈ। 

Also Read: ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ

Leave a Reply

Your email address will not be published. Required fields are marked *