ਨਵੀਂ ਦਿੱਲੀ- ਆਮ ਜਨਤਾ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧਾ ਦਿੱਤੀ ਹੈ। ਹੁਣ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਇਸ ਤੋਂ ਪਹਿਲਾਂ ਮਾਰਚ 2022 ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ।
Also Read: ਹੁਣ ਇਨ੍ਹਾਂ ਬੈਂਕਾਂ ‘ਚੋਂ FD ‘ਤੇ ਮਿਲੇਗਾ ਜ਼ਿਆਦਾ ਵਿਆਜ਼, ਰੈਪੋ ਰੇਟ ਵਧਣ ਦਾ ਮਿਲੇਗਾ ਫਾਇਦਾ
ਇਸ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਕੰਪਨੀਆਂ ਨੇ ਐਲਪੀਜੀ ਗੈਸ ਦੀ ਕੀਮਤ ਵਿੱਚ 102.50 ਰੁਪਏ ਦਾ ਵਾਧਾ ਕੀਤਾ ਸੀ। ਇਹ ਕੀਮਤਾਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ‘ਤੇ ਵਧਾਈਆਂ ਗਈਆਂ ਹਨ। ਕੀਮਤ ‘ਚ ਵਾਧੇ ਤੋਂ ਬਾਅਦ ਹੁਣ ਦਿੱਲੀ ‘ਚ ਇਸ ਨੀਲੇ ਸਿਲੰਡਰ ਦੀ ਨਵੀਂ ਕੀਮਤ 2355.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2253 ਰੁਪਏ ਸੀ।
ਇਸ ਦੇ ਨਾਲ ਹੀ 5 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਫਿਲਹਾਲ 655 ਰੁਪਏ ਹੈ। ਇੱਕ ਮਹੀਨਾ ਪਹਿਲਾਂ 1 ਅਪ੍ਰੈਲ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 250 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 1 ਮਾਰਚ ਨੂੰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 105 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ 22 ਮਾਰਚ ਨੂੰ ਇਸ ਵਿੱਚ 9 ਰੁਪਏ ਦਾ ਵਾਧਾ ਕੀਤਾ ਗਿਆ ਸੀ।



