BSF ਨੂੰ ਮਿਲੀ ਵੱਡੀ ਕਾਮਯਾਬੀ, ਜ਼ਬਤ ਕੀਤੀ 10 ਕਿੱਲੋ ਤੋਂ ਵਧੇਰੇ ਸ਼ੱਕੀ ਹੈਰੋਇਨ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਸਰਹੱਦੀ ਸੁਰੱਖਿਆ ਬਲਾਂ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਸਾਜ਼ਿਸ਼…

ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਸਰਹੱਦੀ ਸੁਰੱਖਿਆ ਬਲਾਂ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਡੇਗਿਆ ਹੈ। ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਆ ਰਿਹਾ ਸੀ ਤੇ ਇਸੇ ਦੌਰਾਨ ਸੁਰੱਖਿਆ ਬਲਾਂ ਨੇ ਇਸ ਉੱਤੇ ਫਾਇਰਿੰਗ ਕਰਕੇ ਇਸ ਨੂੰ ਡੇਗ ਦਿੱਤਾ। 

 

ਇਸ ਡਰੋਨ ਦੇ ਨਾਲ ਇਕ ਕਾਲੇ ਰੰਗ ਦਾ ਬੈਗ ਵੀ ਸੀ। ਜਦੋਂ ਇਸ ਬੈਗ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 9 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ 10.670 ਕਿੱਲੋਗ੍ਰਾਮ ਸੀ। ਫਿਲਹਾਲ ਸੁਰੱਖਿਆ ਬਲਾਂ ਨੂੰ ਇਸ ਵਿਚ ਹੈਰੋਇਨ ਹੋਣ ਦਾ ਸ਼ੱਕ ਹੈ। 

Leave a Reply

Your email address will not be published. Required fields are marked *