ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਪਰਵਾਨਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਪਟਿਆਲਾ : ਪਟਿਆਲਾ ਹਿੰਸਾ ਮਾਮਲੇ ‘ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ…

ਪਟਿਆਲਾ : ਪਟਿਆਲਾ ਹਿੰਸਾ ਮਾਮਲੇ ‘ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ।

Also Read: 100 ਦਿਨ ਹਸਪਤਾਲ ਰਹਿ ਕੇ ਪਹਿਲੀ ਵਾਰ ਘਰ ਆਈ ਪ੍ਰਿਅੰਕਾ-ਨਿਕ ਦੀ ਨੰਨ੍ਹੀ ਪਰੀ, ਕਪਲ ਨੇ ਸ਼ੇਅਰ ਕੀਤੀ ਫੋਟੋ

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ ‘ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ‘ਚ ਪੁਲਿਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਿਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Also Read: ਮਾਨ ਸਰਕਾਰ ਦੀ ਪੁਲਿਸ ਨੂੰ ਹਿਦਾਇਤ, ਬਿਨ੍ਹਾਂ ਕਿਸੇ ਦਬਾਅ ਦੇ ਦੋਸ਼ੀਆਂ ਖਿਲਾਫ ਲਓ ਸਖ਼ਤ ਐਕਸ਼ਨ

Leave a Reply

Your email address will not be published. Required fields are marked *