ਚੰਡੀਗੜ੍ਹ : ਬੀਤੀ ਰਾਤ ਮੋਹਾਲੀ ‘ਚ ਹੋਏ ਧਮਾਕੇ ਕਾਰਨ ਕਾਫੀ ਦਹਿਸ਼ਤ ਫੈਲੀ ਹੋਈ ਹੈ। ਇਸ ਮਾਮਲੇ ‘ਚ ਪੰਜਾਬ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਹਮਲੇ ਵਿੱਚ ਵਰਤਿਆ ਗਿਆ ਲਾਂਚਰ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ, ਜਿਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Also Read: ਟਰਾਂਸਪੋਰਟ ਵਿਭਾਗ ‘ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
ਦੱਸ ਦੇਈਏ ਕਿ ਸੋਮਵਾਰ ਰਾਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਯੂਨਿਟ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਲਾਂਚਰ ਹਮਲੇ ਦੇ ਤਾਰ ਹਰਿਆਣਾ ਨਾਲ ਜੁੜਦੇ ਨਜ਼ਰ ਆ ਰਹੇ ਹਨ। ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਚੰਡੀਗੜ੍ਹ-ਨਵੀਂ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਹਰਿਆਣਾ ਦੇ ਇਲਾਕਿਆਂ ‘ਚ ਛਾਪੇਮਾਰੀ ਕਰ ਰਹੀਆਂ ਹਨ।



