ਨੋਇਡਾ– ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਵੀਰਵਾਰ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਇਹ ਹਾਦਸਾ ਯਮੁਨਾ ਐਕਸਪ੍ਰੈੱਸ ਵੇਅ ‘ਤੇ ਵਾਪਰਿਆ, ਜਿਸ ‘ਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਤੇ PCS ਅਧਿਕਾਰੀਆਂ ਦੇ ਤਬਾਦਲੇ
ਪੁਲਿਸ ਮੁਤਾਬਕ ਕਾਰ ‘ਚ ਸਵਾਰ ਲੋਕ ਆਗਰਾ ਤੋਂ ਨੋਇਡਾ ਜਾ ਰਹੇ ਸਨ। ਇਹ ਹਾਦਸਾ ਜੇਵਰ ਟੋਲ ਪਲਾਜ਼ਾ ਤੋਂ ਪਹਿਲਾਂ 40 ਕਿਲੋਮੀਟਰ ਮੀਲ ਪੱਥਰ ਨੇੜੇ ਵਾਪਰਿਆ। ਹਾਦਸਾ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਬੋਲੈਰੋ ਕਾਰ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਕਾਰ ‘ਚ 7 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਜੇਵਰ ਦੇ ਕੈਲਾਸ਼ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
Also Read: ਚੰਡੀਗੜ੍ਹ ਦੇ ਥਾਣਿਆਂ ਦੀ ਵਧੇਗੀ ਸੁਰੱਖਿਆ: DGP ਪ੍ਰਵੀਰ ਰੰਜਨ ਨੇ ਦਿੱਤੇ ਹੁਕਮ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।



