ਨਸ਼ਿਆਂ ‘ਤੇ ਪੰਜਾਬ ਸਰਕਾਰ ਦਾ ਐਕਸ਼ਨ ਪਲਾਨ: CM ਮਾਨ ਨੇ DCs ਤੇ SSPs ਨਾਲ ਕੀਤੀ ਮੀਟਿੰਗ

ਚੰਡੀਗੜ੍ਹ- ਮਾਨ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ…

ਚੰਡੀਗੜ੍ਹ- ਮਾਨ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਡੀਸੀਜ਼ ਤੇ ਐੱਸਐੱਸਪੀਜ਼ ਨਾਲ ਮੀਟਿੰਗ ਕੀਤੀ ਹੈ।

Also Read: ਪੋਸਟਰ ‘ਤੇ ਵਿਸ਼ਵ ਕੱਪ ਲਈ ਟੀਮ ਚੁਣ ਕੇ ਲੈ ਗਿਆ ਫੈਨ, ਟਵਿੱਟਰ ‘ਤੇ ਲੋਕਾਂ ਨੇ ਲਏ ਮਜ਼ੇ

 

ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ…ਨਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾਂ।  ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਇਹ ਮੀਟਿੰਗ ਕੀਤੀ ਹੈ। 

Also Read: ਕੰਗਨਾ ਰਣੌਤ ਨੇ ਦੱਸਿਆ ਕਿਉਂ ਨਹੀਂ ਹੋ ਰਿਹਾ ਉਨ੍ਹਾਂ ਦਾ ਵਿਆਹ! ਕਿਹਾ- ਲੋਕ ਉਡਾਉਂਦੇ ਨੇ ਅਫਵਾਹਾਂ…

ਪਿਛਲੀ ਮੀਟਿੰਗ ਵਿੱਚ ਵੀ ਚੁੱਕਿਆ ਗਿਆ ਸੀ ਇਹ ਮੁੱਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਐੱਸਟੀਐੱਫ ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਅਧਿਕਾਰੀ ਇਸ ਵਿੱਚ ਸ਼ਾਮਲ ਹੋਏ। ਇਸ ਵਿੱਚ ਫੀਲਡ ਤੋਂ ਐੱਸਟੀਐੱਫ ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ। ਉੱਥੇ ਹੀ ਪਤਾ ਲੱਗਾ ਹੈ ਕਿ ਫੀਲਡ ਵਿੱਚ ਐੱਸਟੀਐੱਫ ਦੀਆਂ ਟੀਮਾਂ ਨੂੰ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ। ਇਸੇ ਕਾਰਨ ਮਾਨ ਨੇ ਉਸੇ ਦਿਨ ਐੱਸਐੱਸਪੀ ਅਤੇ ਡੀਸੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਸੀ।

Leave a Reply

Your email address will not be published. Required fields are marked *