ਚੰਡੀਗੜ੍ਹ– ਪੰਜਾਬ ਇਸ ਸਮੇਂ ਭਿਆਨਕ ਗਰਮੀ ਵਿਚ ਝੁਲਸ ਰਿਹਾ ਹੈ। ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ।
Also Read: ਕੈਨੇਡਾ ਜਾਣ ਵਾਲਿਆਂ ਲਈ ਬੈਕਲਾਗ ਬਣਿਆ ਮੁਸੀਬਤ, 2023 ਤੱਕ ਆਮ ਹੋਣਗੇ ਹਾਲਾਤ
ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਘਰ ਦੇ ਅੰਦਰ ਗਰਮ ਹਵਾ ਵੀ ਮਹਿਸੂਸ ਕੀਤੀ ਜਾ ਰਹੀ ਸੀ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਗਰਮ ਹਵਾਵਾਂ ਨੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਧੁੱਪ ਵਿਚ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਧਰ ਸਕੂਲਾਂ ਵਿੱਚ 15 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Also Read: ਮੁਹਾਲੀ ਮਾਮਲੇ ‘ਚ ਪੰਜਾਬ DGP ਦਾ ਅਹਿਮ ਖੁਲਾਸਾ, ਗੈਂਗਸਟਰ ਲਖਬੀਰ ਸਿੰਘ ਹੈ ਮੁੱਖ ਮੁਲਜ਼ਮ (Video)
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਅਤੇ ਗਰਮੀ ਦੀ ਲਹਿਰ ਵੀ ਵਧਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜੋ ਕਿ ਸਭ ਤੋਂ ਗਰਮ ਰਹੇਗਾ।



