ਚੰਡੀਗੜ੍ਹ– ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਫੇਸਬੁੱਕ ਤੇ ਟਵਿਟਰ ਪੇਜ ਤੋਂ ਕਾਂਗਰਸ ਦਾ ਲੋਗੋ ਹਟਾ ਦਿੱਤਾ ਹੈ।
Also Read: CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਜੇਲ੍ਹਾਂ ‘ਚ VIP ਕਲਚਰ ਕੀਤਾ ਖਤਮ
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਕਦੇ ਕਾਂਗਰਸ ਦੇ ਪੈਰ ਨਹੀਂ ਲੱਗਣਗੇ। ਇਸ ਦੌਰਾਨ ਉਨ੍ਹਾਂ ਨੇ ਅੰਬਿਕਾ ਸੋਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੰਬਿਕਾ ਸੋਨੀ ਨੇ ਹਿੰਦੂਆਂ ਨੂੰ ਬਦਨਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਬਿਕਾ ਨੇ ਇੰਦਰਾ ਗਾਂਧੀ ਦੇ ਖ਼ਿਲਾਫ਼ ਭੱਦੀ ਭਾਸ਼ਾ ਦਾ ਇਸਤੇਮਾਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਬੇਹੱਦ ਖ਼ਰਾਬ ਹੈ। ਰਾਹੁਲ ਗਾਂਧੀ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਬਹੁਤ ਚੰਗੇ ਇਨਸਾਨ ਹਨ ਪਰ ਉਨ੍ਹਾਂ ਨੂੰ ਦੁਸ਼ਮਣ ਅਤੇ ਦੋਸਤ ਦੀ ਪਛਾਣ ਕਰਨੀ ਪਵੇਗੀ।
Also Read: ਕੇਂਦਰ ਸਰਕਾਰ ਨੇ ਕਣਕ ਦੀ ਬਰਾਮਦ ‘ਤੇ ਲਗਾਈ ਫੌਰੀ ਪਾਬੰਦੀ, ਦੁਨੀਆ ‘ਚ ਵਧੀਆਂ ਕੀਮਤਾਂ ਤੋਂ ਬਾਅਦ ਲਿਆ ਫੈਸਲਾ



