ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਕੈਬਨਿਟ ਮੰਤਰੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਜਾ ਰਹੇ ਹਨ। ਆਸ ਲਾਈ ਜਾ ਰਹੀ ਹੈ ਕਿ ਮੋਹਾਲੀ-ਚੰਡੀਗੜ੍ਹ ਹੱਦ ਉੱਤੇ ਬੈਠੇ ਕਿਸਾਨਾਂ ਦੇ ਮਸਲੇ ਉੱਤੇ ਵੀ ਪੰਜਾਬ ਕੈਬਨਿਟ ਕੋਈ ਅਹਿਮ ਐਲਾਨ ਕਰ ਸਕਦੀ ਹੈ। ਇਸ ਵੇਲੇ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਮੁੱਖ ਮੰਤਰੀ ਦੁਪਹਿਰੇ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਸਕਦੇ ਹਨ।
Also Read: ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇ
ਦੱਸ ਦਈਏ ਕਿ ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਵੀ ਜਾਰੀ ਹੈ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਹਨ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਦੀ ਰਾਤ ਵੀ ਮੋਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ ਗਈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।
Also Read: ਜੈਸ਼-ਏ-ਮੁਹੰਮਦ ਦਾ ਅੱਤਵਾਦੀ RSS ਹੈੱਡਕੁਆਰਟਰ ਦੀ ਕਰ ਰਿਹਾ ਸੀ ਰੇਕੀ, ATS ਨੇ ਕੀਤਾ ਗ੍ਰਿਫਤਾਰ



