ਚੰਡੀਗੜ੍ਹ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਉਨ੍ਹਾਂ ਨਾਲ ਮੁਲਾਕਾਤ ਲਈ ਪੰਜਾਬ ਭਵਨ ਪਹੁੰਚ ਗਏ ਹਨ। ਕਿਸਾਨਾਂ ਤੇ ਪੰਜਾਬ ਮੁੱਖ ਮੰਤਰੀ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਹ ਦੇਖਣਾ ਹੋਵੇਗਾ ਕਿ ਇਸ ਮੀਟਿੰਗ ਦੌਰਾਨ ਕੀ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਿਕਲੇਗਾ?
Also Read: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਦੀ ਰਿਹਾਈ ਦੇ ਦਿੱਤੇ ਹੁਕਮ
ਦੱਸ ਦਈਏ ਕਿ ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਨੇ ਮੀਟਿੰਗ ਵੀ ਕੀਤੀ ਹੈ। ਕਿਸਾਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਸਨ। ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਦੀ ਰਾਤ ਵੀ ਮੋਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ ਗਈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।
Also Read: ਪੂਨਮ ਪਾਂਡੇ ਵੋਟ ਹਾਸਲ ਕਰਨ ਲਈ ਅਪਣਾਇਆ ਸੀ ਟੀ-ਸ਼ਰਟ ਉਤਾਰਨ ਦਾ ਪੈਂਤਰਾ, ਕਰ ਗਿਆ ਕੰਮ



