ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਦੇ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੰਮ੍ਰਿਤਸਰ ਸਾਹਿਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਬਾਰੇ ਪੁੱਛੇ ਜਾਣ ਉੱਤੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ ਤਕਰੀਬਨ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਿਹਾ ਸੀ ਸਹੀ ਸ਼ਬਦਾਂ ਦੇ ਵਿੱਚ ਅੱਜ ਉਸ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ।
Also Read: 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਨਵਜੋਤ ਸਿੱਧੂ ਨੂੰ ਜੇਲ੍ਹ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਇਸ ਦੌਰਾਨ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਰੀ ਉਮਰ ਤਾਂ ਸੁਨੀਲ ਜਾਖੜ ਬੀਜੇਪੀ ਨੂੰ ਗਾਲ੍ਹਾਂ ਕੱਢਦੇ ਰਹੇ ਅਤੇ ਅੱਜ ਜਦ ਕਾਂਗਰਸ ਨੇ ਬਾਹਰ ਕੀਤਾ ਤਾਂ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ ਲਿਆ। ਉਨ੍ਹਾਂ ਕਿਹਾ ਕਿ ਉਹ ਪੁੱਛਣਾ ਚਾਹੁੰਦੇ ਹਨ ਕਿ ਜਿਹੜਾ ਭਤੀਜਾ ਉਨ੍ਹਾਂ ਦਾ ਕਾਂਗਰਸ ਦੀ ਟਿਕਟ ਤੇ ਜਿੱਤਿਆ ਸੀ, ਉਹ ਵੀ ਭਾਜਪਾ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ।
Also Read: ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ, ਬੀਤੇ ਦਿਨ ਕੀਤਾ ਸੀ ਕਾਂਗਰਸ ਨੂੰ ਅਲਵਿਦਾ (ਵੀਡੀਓ)

