ਮੋਹਾਲੀ: ਮੋਹਾਲੀ ਦੇ ਫੇਜ਼ 6 ਸਥਿਤ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਪੰਜਾਬ ਦੇ ਹਜ਼ਾਰਾਂ ਦੁੱਧ ਉਤਪਾਦਕਾਂ (ਕਿਸਾਨਾਂ) ਨੇ ਸੂਬਾ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਵੱਲੋਂ ਦੁੱਧ ਉਤਪਾਦਕਾਂ (ਕਿਸਾਨਾਂ) ਦੀਆਂ ਕਈ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।
Also Read: ਦੁੱਧ ਉਤਪਾਦਕਾਂ ਨੂੰ ਮਾਨ ਸਰਕਾਰ ਦੀ ਸੌਗਾਤ, ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਕੀਤਾ ਵਾਧਾ
ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਕੀਮਤ ਵਧਾਈ ਹੈ। ਮਿਲਕਫੈਡ ਨੇ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਦੁੱਧ ਉਤਪਾਦਕਾਂ ਲਈ ਹੋਰ ਫੈਸਲੇ ਲਏ ਜਾਣਗੇ। ਪਰ ਕਿਸਾਨ ਇਸ ਵਿਚ ਹੋਰ ਵਾਧੇ ਦੀ ਮੰਗ ਕਰ ਰਹੇ ਹਨ।
Also Read: Monkeypox: 11 ਦੇਸ਼ਾਂ ‘ਚ 80 ਮਾਮਲੇ, ਭਾਰਤ ‘ਚ ਵੀ ਮੰਡਰਾ ਰਿਹੈ ਖਤਰਾ, WHO ਦੀ ਰਿਸਰਚ ਜਾਰੀ



