ਹੁਸ਼ਿਆਰਪੁਰ: ਬੋਰਵੈੱਲ ‘ਚ ਡਿੱਗਿਆ 6 ਸਾਲਾ ਮਾਸੂਮ, ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ

ਗੜ੍ਹਦੀਵਾਲਾ– ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ…

ਗੜ੍ਹਦੀਵਾਲਾ– ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਖ਼ਬਰ ਹੈ। ਇਹ ਘਟਨਾ ਬੈਰਮਪੁਰ ਵਿਚ ਵਾਪਰੀ ਹੈ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹ ਹੈ। ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

Also Read: ਸਿੱਧੂ ਨੂੰ ਹਜ਼ਮ ਨਹੀਂ ਹੋ ਰਹੀ ਜੇਲ੍ਹ ਦੀ ਦਾਲ-ਰੋਟੀ, Special Diet ਲਈ ਪਹੁੰਚੇ ਅਦਾਲਤ

ਦੱਸਿਆ ਜਾ ਰਿਹਾ ਹੈ ਕਿ ਬੱਚਾ ਕਿਸੇ ਕੁੱਤੇ ਤੋਂ ਬੱਚਦਾ ਹੋਇਆ ਬੋਰਵੈੱਲ ਵਿਚ ਜਾ ਡਿੱਗਿਆ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ, ਪੁਲਿਸ ਮੁਲਾਜ਼ਮ ਵੀ ਮੌਕੇ ਉੱਤੇ ਪਹੁੰਚ ਗਏ ਹਨ। ਜਿਸ ਬੋਰਵੈੱਲ ਵਿਚ ਮਾਸੂਮ ਡਿੱਗਿਆ ਹੈ ਉਹ ਲਗਭਗ 100 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ।

Also Read: ਬਰਾਤੀਆਂ ਨਾਲ ਭਰੀ ਬੋਲੈਰੋ ਹਾਦਸੇ ਦੀ ਸ਼ਿਕਾਰ, 8 ਹਲਾਕ

Leave a Reply

Your email address will not be published. Required fields are marked *