CM ਮਾਨ ਦਾ ਵੱਡਾ ਐਕਸ਼ਨ, ਕਮਿਸ਼ਨ ਦੇ ਦੋਸ਼ਾਂ ਤੋਂ ਬਾਅਦ ਸਿਹਤ ਮੰਤਰੀ ਅਹੁਦੇ ਤੋਂ ਫਾਰਗ

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ…

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮੰਤਰੀ ਉੱਤੇ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਸਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕੱਢਣ ਦੇ ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ। ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ। 

ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ। ਇਸ ਲਈ ਮੈਂ ਅੱਜ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ਵਿਚੋਂ ਬਾਹਰ ਕਰ ਰਿਹਾ ਹਾਂ। ਜਿਸ ਨੇ ਕਮਿਸ਼ਨ ਲੈਣ ਦੀ ਗੱਲ ਕਬੂਲ ਕਰ ਲਈ ਹੈ।

 

Leave a Reply

Your email address will not be published. Required fields are marked *