SGPC ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਰੱਦ, 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ…

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ ਦਿਨ ਕਾਲੇ ਅੱਖਰਾਂ ਵਿਚ ਯਾਦ ਕੀਤਾ ਜਾਵੇਗਾ, ਜਦੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਕਰਕੇ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿੱਚ ਸੋਧ ਕਰਨਾ ਇਹ ਸਟੇਟ ਦਾ ਮੁੱਦਾ ਨਹੀਂ ਹੈ। ਸੂਬਾ ਸਰਕਾਰ ਕੋਲ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਾ ਐਕਟ ਵਿੱਚ ਸੋਧ ਕਰੇ।ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 26 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਅਤੇ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਕੌਮ ਨੇ ਕਦੀ ਵੀ ਬਰਦਾਸ਼ਤ ਨਹੀਂ ਕੀਤੀ ਅਤੇ ਨਾ ਹੀ ਕੀਤੀ ਜਾਵੇਗੀ। ਉਨ੍ਹਾਂ ਇਤਿਹਾਸ ਦੇ ਹਵਾਲੇ ਨਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੀ ਅੰਗਰੇਜ਼ ਸਰਕਾਰ ਨੇ ਸਰਕਾਰੀ ਕਮੇਟੀ ਕਾਇਮ ਕੀਤੀ ਸੀ, ਜਿਸ ਨੂੰ ਸਿੱਖਾਂ ਨੇ ਅਪ੍ਰਵਾਨ ਕਰਕੇ ਕੌਮ ਦੀ ਆਪਣੀ ਕਮੇਟੀ ਸਥਾਪਤ ਕੀਤੀ ਸੀ। 

Leave a Reply

Your email address will not be published. Required fields are marked *