ਨਵੀਂ ਦਿੱਲੀ– ਦੇਸ਼ ‘ਚ ਮਾਨਸੂਨ ਆ ਗਿਆ ਹੈ, ਪਰ ਜ਼ਿਆਦਾਤਰ ਸੂਬਿਆਂ ‘ਚ ਅਜੇ ਤੱਕ ਇਹ ਨਹੀਂ ਪਹੁੰਚਿਆ ਹੈ। ਇਸ ਦੌਰਾਨ ਪ੍ਰੀ-ਮੌਨਸੂਨ ਗਤੀਵਿਧੀਆਂ ਨੇ ਯਕੀਨੀ ਤੌਰ ‘ਤੇ ਕਈ ਰਾਜਾਂ ਵਿਚ ਬੌਛਾਰਾ ਕੀਤੀਆਂ ਹਨ। ਪਿਛਲੇ ਦਿਨੀਂ ਦਿੱਲੀ-ਐੱਨਸੀਆਰ ਵਿੱਚ ਵੀ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੌਲੀ-ਹੌਲੀ ਮੌਸਮ ਫਿਰ ਤੋਂ ਖੁੱਲ੍ਹਣ ਲੱਗਾ। ਹੁਣ ਅੱਜ ਇੱਕ ਵਾਰ ਫਿਰ ਰਾਜਧਾਨੀ ਦਾ ਮੌਸਮ ਕਰਵਟ ਲੈ ਸਕਦਾ ਹੈ ਅਤੇ ਮੀਂਹ ਪੈ ਸਕਦਾ ਹੈ।
Also Read: ਮਾਨ ਸਰਕਾਰ ਦਾ ਐਕਸ਼ਨ ਮੋਡ ਜਾਰੀ, ਬਠਿੰਡਾ ਦਾ RTO ਸਸਪੈਂਡ
ਮੌਸਮ ਵਿਭਾਗ (IMD) ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਰਾਜਧਾਨੀ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ।
ਅਗਲੇ ਹਫ਼ਤੇ ਵੀ ਬੱਦਲ ਛਾਏ ਰਹਿਣਗੇ
ਰਾਜਧਾਨੀ ਵਿੱਚ ਅਗਲੇ ਪੂਰੇ ਹਫ਼ਤੇ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਹੈ। ਸ਼ਨੀਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਐਤਵਾਰ ਨੂੰ ਪਾਰਾ 40 ਡਿਗਰੀ ਸੈਲਸੀਅਸ ਨੂੰ ਛੂਹ ਸਕਦਾ ਹੈ। ਇਸ ਦੇ ਨਾਲ ਹੀ 2 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਵੇਗਾ ਅਤੇ ਪਾਰਾ 41 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।
ਯੂਪੀ-ਕੇਰਲ ਵਿੱਚ ਵੀ ਮੀਂਹ ਦੀ ਭਵਿੱਖਬਾਣੀ
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਰਾਜਧਾਨੀ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਅਗਲੇ 4 ਦਿਨਾਂ ਤੱਕ ਬਿਹਾਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੇਰਲ ਦੇ ਕਈ ਇਲਾਕਿਆਂ ‘ਚ ਕੁਝ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ।



