ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ– ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਜੈ ਪਾਲ ਨੇ ਆਖਿਆ ਸੀ…

ਚੰਡੀਗੜ੍ਹ– ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਜੈ ਪਾਲ ਨੇ ਆਖਿਆ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਕਰ ਕੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਅੱਜ ਉਸ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਗੱਲ ਕੀਤੀ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ।

Also Read: WhatsApp ‘ਤੇ ਮਿਲ ਰਹੇ ਪੈਸੇ! ਕਰਨਾ ਪਵੇਗਾ ਛੋਟਾ ਜਿਹਾ ਕੰਮ, ਜਾਣੋ ਕੈਸ਼ਬੈਕ ਲੈਣ ਦਾ ਆਸਾਨ ਤਰੀਕਾ

ਇਸ ‘ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਐੱਸਐੱਸਪੀ ਨੂੰ ਹੁਕਮ ਦਿੱਤਾ ਹੈ। ਦੱਸ ਦਈਏ ਕਿ ਮੋਹਾਲੀ ਦੇ ਸੈਕਟਰ 71 ਵਿੱਚ ਦਿਨ-ਦਿਹਾੜੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।

Also Read: ਦੁਨੀਆ ਦਾ ਸਭ ਤੋਂ ‘ਡਰਾਉਣਾ ਆਈਲੈਂਡ’ ਜਿਥੇ ਮਾਰੇ ਗਏ ਹਨ 160,000 ਲੋਕ!

ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਦੀ ਮੰਗ ਕਰਨਗੇ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *