ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ 2 ਗੁੱਟਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਲੱਗਣ ਕਾਰਨ ਇਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Also Read: ਕੀ ਤੁਸੀਂ ਦੇਖਿਆ ਹੈ ਦੁਨੀਆ ਦਾ ਸਭ ਤੋਂ ਪੁਰਾਣਾ ਦਰੱਖਤ? ਉਮਰ ਹੈ 5484 ਸਾਲ
ਦੂਜੇ ਪਾਸੇ ਗੋਲੀਆਂ ਚੱਲਣ ਦੀ ਸੂਚਨਾ ਮਿਲਣ ’ਤੇ ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Also Read: ਸੋਨੀਆ ਤੇ ਰਾਹੁਲ ਗਾਂਧੀ ਦੀ ਵਧੀ ਚਿੰਤਾ, ਨੈਸ਼ਨਲ ਹੈਰਾਲਡ ਕੇਸ ‘ਚ ED ਨੇ ਭੇਜਿਆ ਸੰਮਨ



