ਕੋਰੋਨਾ ਨੇ ਇਕ ਵਾਰ ਫਿਰ ਵਧਾਈ ਚਿੰਤਾ, ਭਾਰਤ ‘ਚ ਬੀਤੇ 24 ਘੰਟਿਆਂ ‘ਚ 3700 ਤੋਂ ਵੱਧ ਨਵੇਂ ਮਾਮਲੇ 

ਨਵੀਂ ਦਿੱਲੀ- ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 4,31,64,544 ਹੋ ਗਈ। ਉੱਥੇ ਹੀ ਇਲਾਜ…

ਨਵੀਂ ਦਿੱਲੀ- ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 4,31,64,544 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,509 ‘ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ‘ਚ ਸੰਕਰਮਣ ਨਾਲ 5 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,641 ਹੋ ਗਈ ਹੈ। 

Also Read: ਬਿਕਰਮ ਸਿੰਘ ਮਜੀਠੀਆ ਨੂੰ ਰਾਹਤ, ਫਿਰੋਜ਼ਪੁਰ ਅਦਾਲਤ ਤੋਂ ਮਿਲੀ ਜ਼ਮਾਨਤ

ਦੇਸ਼ ‘ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ 19,509 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 1,123 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.84 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.67 ਫੀਸਦੀ ਹੈ। ਦੇਸ਼ ‘ਚ ਹੁਣ ਤੱਕ ਕੁੱਲ 4,26,20,394 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 193.70 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

Also Read: ਕੈਨੇਡਾ ‘ਚ 10 ਲੱਖ ਤੋਂ ਵਧੇਰੇ ਨੌਕਰੀਆਂ ਖਾਲੀ! Statistics Canada ਦੀ ਰਿਪੋਰਟ ‘ਚ ਖੁਲਾਸਾ

Leave a Reply

Your email address will not be published. Required fields are marked *