ਚੰਡੀਗੜ੍ਹ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਪੰਜਾਬ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਅਤੇ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮੁਹਾਲੀ ਤੋਂ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਰਹੇ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦੇਣਗੇ।
Also Read: Whatsapp ‘ਤੇ ਆ ਰਿਹੈ ਕਮਾਲ ਦਾ ਫੀਚਰ! ਮੈਸੇਜ ਭੇਜਣ ਤੋਂ ਬਾਅਦ ਵੀ ਕਰ ਸਕੋਗੇ ਐਡਿਟ
ਇਸ ਤੋਂ ਪਹਿਲਾਂ ਇਨ੍ਹਾਂ ਚਾਰਾਂ ਨੂੰ ਸਾਬਕਾ ਮੰਤਰੀ ਸੁਨੀਲ ਜਾਖੜ ਨਾਲ ਦੇਖਿਆ ਗਿਆ ਸੀ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਕਾਂਗਰਸ ਦੇ ਸਾਰੇ ਮੰਤਰੀ ਖੁਸ਼ੀ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ। ਸੁਨੀਲ ਜਾਖੜ ਨੇ ਹਾਲ ਹੀ ਵਿੱਚ ਕਾਂਗਰਸ ਛੱਡ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਨੂੰ ਲਗਾਤਾਰ ਝਟਕਾ ਦੇਣਾ ਸ਼ੁਰੂ ਕਰ ਦਿੱਤਾ ਹੈ।
Also Read: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
ਮਾਲਵਾ, ਮਾਝਾ ਅਤੇ ਦੋਆਬਾ ਤੋਂ ਕਾਂਗਰਸ ਨੂੰ ਵੱਡਾ ਝਟਕਾ
ਰਾਜਕੁਮਾਰ ਵੇਰਕਾ ਪੰਜਾਬ ਦੇ ਮਾਝਾ ਖੇਤਰ ਵਿੱਚ ਅੰਮ੍ਰਿਤਸਰ ਦਾ ਰਹਿਣ ਵਾਲੇ ਹਨ। ਉਹ ਇੱਕ ਵੱਡੇ ਦਲਿਤ ਆਗੂ ਹੈ। ਇਸ ਵਾਰ ਉਹ ਚੋਣ ਹਾਰ ਗਏ, ਪਰ ਉਨ੍ਹਾਂ ਦਾ ਦਬਦਬਾ ਜਾਰੀ ਹੈ। ਦੂਜੇ ਪਾਸੇ ਗੁਰਪ੍ਰੀਤ ਕਾਂਗੜ ਮਾਲਵੇ ਤੋਂ ਕਾਂਗਰਸੀ ਦਿੱਗਜ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਬਲਬੀਰ ਸਿੱਧੂ ਮੁਹਾਲੀ ਦੇ ਰਹਿਣ ਵਾਲੇ ਹਨ, ਜਦਕਿ ਸ਼ਾਮ ਸੁੰਦਰ ਅਰੋੜਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ।



